ਹੁਸ਼ਿਆਰਪੁਰ ਜ਼ਿਲ੍ਹੇ ''ਚ 6 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ, ਕੁੱਲ ਗਿਣਤੀ ਹੋਈ 593

08/05/2020 1:01:04 AM

ਹੁਸ਼ਿਆਰਪੁਰ,(ਘੁੰਮਣ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ ਡਾ. ਜਸਬੀਰ ਸਿੰਘ ਅਨੁਸਾਰ ਅੱਜ ਆਈ 93 ਸੈਂਪਲਾਂ ਦੀ ਰਿਪੋਰਟ 'ਚ 6 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਸ ਵਿਚ 2 ਕੇਸ ਮੁਕੇਰੀਆਂ, 2 ਕੇਸ ਹੁਸ਼ਿਆਰਪੁਰ ਸ਼ਹਿਰ, 1 ਕੇਸ ਤਲਵਾੜਾ ਅਤੇ 1 ਕੇਸ ਪਿੰਡ ਫੁਗਲਾਣਾ ਨਾਲ ਸਬੰਧਿਤ ਹੈ। ਉਨ੍ਹਾਂ ਕਿਹਾ ਕਿ 678 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 55 ਕੇਸ ਇਨਵੈਲਿਡ ਪਾਏ ਗਏ ਹਨ, ਜਦਕਿ ਅੱਜ 480 ਸੈਂਪਲ ਲਏ ਗਏ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਹੁਣ ਤੱਕ 28,418 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 512 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲੇ ਵਿਚ ਹੁਣ ਤੱਕ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 593 ਹੋ ਗਈ ਹੈ, ਜਿਸ ਵਿਚ ਐਕਟਿਵ ਕੇਸ 64 ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ਼੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੀਟਾਈਜ਼ਰ ਅਤੇ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।

ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 29,695 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਗਰਭਵਤੀ ਔਰਤਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿਚ ਆਪਣਾ ਸਹਿਯੋਗ ਦੇਣ ਲਈ ਕਿਹਾ।

Bharat Thapa

This news is Content Editor Bharat Thapa