ਹੁਸ਼ਿਆਰਪੁਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ
Friday, Apr 21, 2023 - 12:24 PM (IST)

ਹੁਸ਼ਿਆਰਪੁਰ (ਘੁੰਮਣ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਿਲਬਾਗ ਸਿੰਘ ਜੌਹਲ ਵੱਲੋਂ ਅੱਜ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਪਰਾਜਿਤਾ ਜੋਸ਼ੀ ਵੀ ਨਾਲ ਸਨ।
ਇਸ ਦੌਰਾਨ ਜੇਲ੍ਹ ਵਿਚ ਬੰਦ ਕੈਦੀ/ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਮਰੀਜ਼ਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸੇ ਤਰ੍ਹਾਂ ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਲਿਆ ਗਿਆ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਅਨੁਰਾਗ ਕੁਮਾਰ ਆਜ਼ਾਦ ਸੁਪਰਡੈਂਟ ਕੇਂਦਰੀ ਜੇਲ੍ਹ, ਤੇਜਪਾਲ ਸਿੰਘ ਡਿਪਟੀ ਸੁਪਰਡੈਂਟ, ਅੰਮ੍ਰਿਤਪਾਲ ਡਿਪਟੀ ਸੁਪਰਡੈਂਟ ਕੇਂਦਰੀ ਜੇਲ ਅਤੇ ਪਵਨ ਕੁਮਾਰ ਪੀ. ਐੱਲ. ਵੀ. ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਕੈਨੇਡਾ ’ਚ ਕਰਵਾਈ ਬੱਲੇ-ਬੱਲੇ, ਵੱਡੀ ਪ੍ਰਾਪਤੀ ਕੀਤੀ ਹਾਸਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।