ਹੁਸ਼ਿਆਰਪੁਰ ਜ਼ਿਲ੍ਹੇ 'ਚ 182 ਮਰੀਜ਼ਾਂ ਨੇ ਕੋਰੋਨਾ ਖ਼ਿਲਾਫ਼ ਜਿੱਤੀ ਜੰਗ, 17 ਹਜ਼ਾਰ ਨਮੂਨੇ ਨੈਗੇਟਿਵ

07/15/2020 1:45:00 AM

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਕੋਰੋਨਾ 'ਤੇ ਜਿੱਤ ਪਾਈ ਜਾ ਸਕਦੀ ਹੈ, ਇਸ ਲਈ ਜ਼ਿਲਾ ਵਾਸੀ 'ਮਿਸ਼ਨ ਫਤਿਹ' ਤਹਿਤ ਖੁਦ ਜਾਗਰੂਕ ਹੋ ਕੇ ਦੂਸਰਿਆਂ ਨੂੰ ਵੀ ਜਾਗਰੂਕ ਕਰਨ ਤਾਂ ਜੋ ਜ਼ਿਲੇ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ 182 ਕੋਰੋਨਾ ਪੀੜਤ ਵਿਅਕਤੀ ਠੀਕ ਹੋ ਕੇ ਘਰ ਜਾ ਚੁੱਕੇ ਹਨ, ਇਸ ਲਈ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ 'ਮਿਸ਼ਨ ਫਤਿਹ' ਤਹਿਤ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲੇ 'ਚ ਹੁਣ ਤੱਕ ਲਏ ਗਏ ਸੈਂਪਲਾਂ 'ਚ 17 ਹਜ਼ਾਰ ਵਿਅਕਤੀਆਂ ਦੇ ਸੈਂਪਲ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਜ਼ਿਲਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ।

ਅਪਨੀਤ ਰਿਆਤ ਨੇ ਕਿਹਾ ਕਿ ਜਾਗਰੂਕਤਾ ਲਈ ਕੁਆਰਟਾਈਨ ਵਿਅਕਤੀਆਂ ਨੂੰ ਕੋਵਾ ਐਪ ਵੀ ਡਾਊਨਲੋਡ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਕੋਵਿਡ-19 ਸਬੰਧੀ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਤੇ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣੇ। ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 17,904 ਸੈਂਪਲ ਲਏ ਗਏ ਹਨ। ਉਨਾਂ ਕਿਹਾ ਕਿ ਅੱਜ 562 ਸੈਂਪਲ ਲਏ ਗਏ ਹਨ ਅਤੇ 476 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚੋਂ 7 ਵਿਅਕਤੀਆਂ ਦੀ ਰਿਪੋਰਟ ਪੋਜ਼ੀਟਿਵ ਆਈ ਹੈ। ਉਨਾਂ ਦੱਸਿਆ ਕਿ ਜ਼ਿਲੇ ਨਾਲ ਸਬੰਧਤ ਲੁਧਿਆਣਾ ਤੋਂ 2 ਮਾਮਲੇ ਆਏ ਹਨ, ਜਿਨਾਂ ਵਿਚੋਂ ਇਕ ਵਿਅਕਤੀ ਪੰਜਾਬ ਪੁਲਿਸ ਦਾ ਮੁਲਾਜ਼ਮ ਅਤੇ ਦੂਜਾ ਪ੍ਰਾਈਵੇਟ ਨੌਕਰੀ ਕਰਦਾ ਹੈ। ਉਨਾਂ ਦੱਸਿਆ ਕਿ ਇਕ ਮਾਮਲਾ ਪਟਿਆਲਾ ਤੋਂ ਪੁਲਿਸ ਮੁਲਾਜ਼ਮ, ਦੋ ਮਾਮਲੇ ਬੀ.ਐਸ.ਐਫ ਖੜਕਾ ਕੈਂਪ ਦੇ 2 ਨੌਜਵਾਨਾਂ ਅਤੇ 2 ਮਾਮਲੇ ਵਿਦੇਸ਼ ਤੋਂ ਆਏ ਵਿਅਕਤੀਆਂ ਦੇ ਹਨ, ਜਿਨਾਂ ਵਿਚੋਂ ਇਕ ਮਹਿਤਾਵਪੁਰ (ਗੜ•ਸ਼ੰਕਰ) ਅਤੇ ਇਕ ਚੱਕ ਸਾਧੂ ਦਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਲਏ ਗਏ 17,904 ਸੈਂਪਲਾਂ ਵਿੱਚ 17 ਹਜ਼ਾਰ ਸੈਂਪਨ ਨੈਗੇਟਿਵ ਆਏ ਹਨ ਅਤੇ 687 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ 30 ਸੈਂਪਲ ਇਨਵੈਲਿਡ ਵੀ ਸਾਹਮਣੇ ਆਏ ਹਨ। ਉਨਾਂ ਕਿਹਾ ਕਿ ਹੁਣ ਤੱਕ ਪੋਜ਼ੀਟਿਵ ਕੇਸਾਂ ਦੀ ਗਿਣਤੀ 207 ਹੋ ਗਈ ਹੈ, ਜਿਸ ਵਿੱਚ 18 ਐਕਟਿਵ ਕੇਸ ਹਨ। ਉਨਾਂ ਦੱਸਿਆ ਕਿ ਜ਼ਿਲਾ ਐਪੀਡੀਮੋਲੋਜਿਸਟ ਡਾ. ਸਲੇਸ਼ ਕੁਮਾਰ ਜੋ ਕਿ ਪਿਛਲੇ 4 ਮਹੀਨੇ ਤੋਂ ਲਗਾਤਾਰ ਕੋਰੋਨਾ ਖਿਲਾਫ਼ ਫਰੰਟ ਲਾਈਨ ਯੋਧਾ ਦੇ ਤੌਰ 'ਤੇ ਲੜ ਰਹੇ ਹਨ, ਉਨਾਂ ਦਾ ਵੀ ਅੱਜ ਕੋਰੋਨਾ ਟੈਸਟ ਕੀਤਾ ਗਿਆ ਹੈ। 


Deepak Kumar

Content Editor

Related News