ਹੁਸ਼ਿਆਰਪੁਰ LPG ਟੈਂਕਰ ਹਾਦਸਾ, DC ਆਸ਼ਿਕਾ ਜੈਨ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ ਤੇ ਕੀਤੀ ਇਹ ਅਪੀਲ

Saturday, Aug 23, 2025 - 04:18 PM (IST)

ਹੁਸ਼ਿਆਰਪੁਰ LPG ਟੈਂਕਰ ਹਾਦਸਾ, DC ਆਸ਼ਿਕਾ ਜੈਨ ਨੇ ਘਟਨਾ ਸਥਾਨ ਦਾ ਲਿਆ ਜਾਇਜ਼ਾ ਤੇ ਕੀਤੀ ਇਹ ਅਪੀਲ

ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ-ਜਲੰਧਰ ਰੋਡ ’ਤੇ ਪਿੰਡ ਮੰਡੀਆਲਾ ਦੇ ਨੇੜੇ ਬੀਤੀ ਰਾਤ ਇਕ ਗੰਭੀਰ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਐੱਲ. ਪੀ. ਜੀ. ਟੈਂਕਰ ਦੇ ਧਮਾਕੇ ਧਮਾਕੇ ਤੋਂ ਬਾਅਦ ਦੋ ਲੋਕਾਂ ਦੀ ਮੌਤ ਹੋ ਗਈ ਸੀ। ਹਾਦਸੇ ਦੀ ਖ਼ਬਰ ਮਿਲਦੇ ਹੀ ਮੌਕੇ ’ਤੇ  ਤੁਰੰਤ ਰਾਹਤ ਕਾਰਜ ਸ਼ੁਰੂ ਕਰਵਾਏ ਗਏ। ਸਾਰੇ ਜ਼ਖ਼ਮੀਆਂ ਨੂੰ ਜਲਦੀ ਨਾਲ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾਇਆ ਗਿਆ। ਘਟਨਾ ਦੇ ਤੁਰੰਤ ਬਾਅਦ ਹੁਸ਼ਿਆਰਪੁਰ ਫਾਇਰ ਬ੍ਰਿਗੇਡ ਤੋਂ ਇਲਾਵਾ ਦਸੂਹਾ, ਫਗਵਾੜਾ ਅਤੇ ਜਲੰਧਰ ਤੋਂ ਫਾਇਰ ਟੈਂਡਰ ਬੁਲਾਇਆ ਗਿਆ। 

ਇਹ ਵੀ ਪੜ੍ਹੋ: ਪੰਜਾਬ 'ਚ ਢਾਬਾ ਮਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇਕਰ ਹਾਈਵੇਅ 'ਤੇ ...

ਘਟਨਾ ਦੀ ਸੂਚਨਾ ਮਿਲਦੇ ਹੀ  ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਖ਼ੁਦ ਜਾਇਜ਼ਾ ਲਿਆ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਹਾਦਸੇ ਮਗਰੋਂ ਤੁਰੰਤ ਬਾਅਦ ਉਕਤ ਰਸਤੇ ਨੂੰ ਤੁਰੰਤ ਬਲਾਕ ਕਰ ਦਿੱਤਾ ਗਿਆ ਸੀ ਤਾਂ ਜੋ ਕਿਸੇ ਵੀ ਹੋਰ ਕਿਸਮ ਦੀ ਅਣਚਾਹੀ ਘਟਨਾ ਨਾ ਵਾਪਰੇ। ਨਾਲ ਹੀ ਐੱਸ. ਡੀ. ਆਰ. ਐੱਫ਼. ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ ਹੈ ਜੋ ਸਥਿਤੀ ’ਤੇ ਪੂਰੀ ਨਿਗਰਾਨੀ ਰੱਖ ਰਹੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਨਸਰਾਲਾ ਡਿਪੂ ਦੇ ਅਧਿਕਾਰੀਆਂ ਨੇ ਗੈਸ ਦੇ ਨਿਸ਼ਾਨਾਂ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

PunjabKesari

ਇਹ ਵੀ ਪੜ੍ਹੋ:  ਹੁਸ਼ਿਆਰਪੁਰ 'ਚ ਵਾਪਰੇ LPG ਟੈਂਕਰ ਬਲਾਸਟ ਮਾਮਲੇ ਨੂੰ ਲੈ ਕੇ CM ਮਾਨ ਵੱਲੋਂ ਆਰਥਿਕ ਸਹਾਇਤਾ ਦਾ ਐਲਾਨ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਖ਼ਮੀਆਂ ਵਿੱਚੋਂ ਜਿਨ੍ਹਾਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਨੂੰ ਤੁਰੰਤ ਉੱਚ ਦਰਜੇ ਦੇ ਹਸਪਤਾਲਾਂ ਲਈ ਰੈਫਰ ਕੀਤਾ ਜਾ ਰਿਹਾ ਹੈ। ਜਦਕਿ ਬਾਕੀ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਹੀ ਚੱਲ ਰਿਹਾ ਹੈ। ਸਿਵਲ ਹਸਪਤਾਲ ਵਿੱਚ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਨੂੰ ਵਾਧੂ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹੇ।

ਇਹ ਵੀ ਪੜ੍ਹੋ:  ਟੈਂਕਰ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਲੋਕਾਂ ਨੇ ਹਾਈਵੇਅ ਕੀਤਾ ਜਾਮ, ਹਾਦਸੇ ਦੀਆਂ ਰੂਹ ਕੰਬਾਊ ਵੇਖੋ ਤਸਵੀਰਾਂ

ਉਨ੍ਹਾਂ ਨੇ ਕਿਹਾ ਕਿ ਸਿਵਲ ਸਰਜਨ ਸਮੇਤ ਸਾਰੇ ਅਧਿਕਾਰੀ ਮੌਕੇ ’ਤੇ ਹਾਜ਼ਰ ਹਨ ਅਤੇ ਸਥਿਤੀ ’ਤੇ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਹਾਦਸੇ ਵਾਲੇ ਖੇਤਰ ਵਿੱਚ ਨਾ ਜਾਣ ਅਤੇ ਰਾਹਤ ਕੰਮਾਂ ਵਿੱਚ ਪ੍ਰਸ਼ਾਸਨ ਨਾਲ ਸਹਿਯੋਗ ਕਰਨ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇਕ ਦੁੱਖ਼ਦਾਈ ਘਟਨਾ ਹੈ ਅਤੇ ਜ਼ਖ਼ਮੀਆਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਪੀੜਤਾਂ ਦੇ ਨਾਲ ਖੜ੍ਹੇ ਹਨ।

CM ਮਾਨ ਵੱਲੋਂ ਆਰਥਿਕ ਸਹਾਇਤਾ ਦਾ ਐਲਾਨ

ਹੁਸ਼ਿਆਰਪੁਰ ਵਿੱਚ ਵਾਪਰੀ ਐੱਲ. ਪੀ. ਜੀ. ਟੈਂਕਰ ਬਲਾਸਟ ਦੀ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੁੱਖ਼ ਜਤਾਇਆ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਆਰਥਿਕ ਸਹਾਇਤਾ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪੋਸਟ ਕਰ ਲਿਖਿਆ ਹੈ ਕਿ LPG ਗੈਸ ਨਾਲ ਭਰੇ ਇਕ ਟੈਂਕਰ ਵਿਚ ਧਮਾਕਾ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਵਿਚ ਕੁਝ ਲੋਕਾਂ ਦੀ ਦੁਖ਼ਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।  ਇਸ ਦੌਰਾਨ ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ‘ਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਵਜੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

 

ਇਹ ਵੀ ਪੜ੍ਹੋ:  ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ! 24 ਅਗਸਤ ਨੂੰ ਹੋਣ ਜਾ ਰਿਹੈ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News