ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਓਵਰਲੋਡਿਡ ਟਿੱਪਰਾਂ ਦੇ ਕੱਟੇ ਚਲਾਨ

Thursday, Oct 22, 2026 - 02:56 PM (IST)

ਹੁਸ਼ਿਆਰਪੁਰ ਟ੍ਰੈਫਿਕ ਪੁਲਸ ਨੇ ਓਵਰਲੋਡਿਡ ਟਿੱਪਰਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ (ਰਾਕੇਸ਼)-ਜ਼ਿਲ੍ਹਾ ਟ੍ਰੈਫਿਕ ਪੁਲਸ ਇੰਚਾਰਜ ਸੁਰਿੰਦਰ ਕੁਮਾਰ ਸ਼ਰਮਾ ਨੇ ਪ੍ਰਭਾਤ ਚੌਕ 'ਚ ਓਵਰਲੋਡਿਡ ਟਿੱਪਰਾਂ ਦੇ ਚਲਾਨ ਕੱਟੇ। ਇਸ ਮੌਕੇ ਉਨ੍ਹਾਂ ਕਿਹਾ ਕਿ ਓਵਰਲੋਡਿਡ ਟਿੱਪਰ ਅਕਸਰ ਸੜਕ ’ਤੇ ਚੱਲ ਰਹੇ ਵਾਹਨਾਂ ਅਤੇ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ, ਜਿਸ ਕਰਕੇ ਕਈ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੇ ਸਾਮਾਨ ਲੱਦਣ ਲਈ ਨਿਰਧਾਰਤ ਮਾਪਦੰਡ ਤੈਅ ਕੀਤਾ ਹੈ ਤਾਂ ਫਿਰ ਜ਼ਿਆਦਾ ਮਾਲ ਲੱਦ ਕੇ ਦੂਜਿਆਂ ਨੂੰ ਮੁਸੀਬਤ ਵਿਚ ਪਾਉਣ ਦੀ ਕੋਈ ਤੁੱਕ ਨਹੀਂ ਬਣਦੀ।

ਇਹ ਵੀ ਪੜ੍ਹੋ: ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਭੈਣ ਨੇ ਕੀਤੇ ਵੱਡੇ ਖ਼ੁਲਾਸੇ

ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਟ੍ਰੈਫਿਕ ਪੁਲਸ ਨੇ ਵਾਹਨਾਂ ਦੀ ਚੈਕਿੰਗ ਤੇਜ਼ ਕਰ ਦਿੱਤੀ ਹੈ, ਕਿਉਂਕਿ ਕਈ ਅਸਮਾਜਿਕ ਅਨਸਰ ਇਨ੍ਹਾਂ ਦਿਨਾਂ ਵਿਚ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਰਹਿੰਦੇ ਹਨ। ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਲੋਕਾਂ ਨੂੰ ਵੀ ਪੁਲਸ ਦਾ ਸਹਿਯੋਗ ਕਰਨਾ ਚਾਹੀਦਾ ਹੈ।
ਸ਼ਰਮਾ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਡਾ. ਸੰਦੀਪ ਕੁਮਾਰ ਮਲਿਕ ਦੇ ਸਪੱਸ਼ਟ ਨਿਰਦੇਸ਼ ਹਨ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਰੇਕ ਵਾਹਨ ਚਾਲਕ ਲਈ ਲਾਜ਼ਮੀ ਬਣਾਈ ਜਾਵੇ। ਜੇ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਬਣਦਾ ਚਲਾਨ ਕੱਟਿਆ ਜਾਵੇ ਅਤੇ ਜੇਕਰ ਜ਼ਰੂਰੀ ਹੋਵੇ ਤਾਂ ਵਾਹਨ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ: CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News