ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਖਾਲਸਾ ਮਾਰਚ ਕੱਢਿਆ

Sunday, Dec 24, 2023 - 12:21 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਮੂਨਕ ਕਲਾਂ ਵੱਲੋਂ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਕੌਰ ਜੀ ਸ਼ਹੀਦ ਸਿੰਘ-ਸਿੰਘਣੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਪੈਦਲ ਮਾਰਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕਾ ਕਲਾ ਤੋਂ ਖਾਲਸਾਈ ਸ਼ਾਨੋ ਸ਼ੌਕਤ ਨਾਲ ਕੱਢਿਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਮੂਨਕ ਕਲਾਂ, ਮੂਨਕ ਖ਼ੁਰਦ ਅਤੇ ਬੋਲੇਵਾਲ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਇਸ ਖਾਲਸਾ ਮਾਰਚ ਵਿੱਚ ਛੋਟੇ ਬੱਚਿਆਂ ਤੋਂ ਇਲਾਵਾ, ਨੌਜਵਾਨਾਂ ਬੀਬੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ ਲੈਂਦੇ ਹੋਏ ਕੌਮ ਦੀ ਖਾਤਰ ਸ਼ਹੀਦ ਹੋਏ ਚਾਰ ਸਾਹਿਬਜ਼ਾਦੇ ਮਾਤਾ ਗੁਜਰੀ ਕੌਰ ਜੀ ਅਤੇ ਸਿੰਘਾਂ ਦੀ ਲਾਸ਼ਾਨੀ ਸ਼ਹਾਦਤ ਨੂੰ ਸਿਜਦਾ ਕੀਤਾ। 

PunjabKesari

ਵਿਸ਼ਾਲ ਖਾਲਸਾ ਮਾਰਚ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਸ੍ਰੀ ਚੌਪਈ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਜਾਪ ਕਰਨ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਖਾਲਸਾ ਮਾਰਚ ਵਿੱਚ ਬੱਚਿਆਂ ਵੱਲੋਂ ਸ਼ਬਦ ਗੁਰਬਾਣੀ ਦੇ ਪਵਿੱਤਰ ਕੀਰਤਨ, ਜੋਸ਼ ਭਰੀਆਂ ਕਵਿਤਾਵਾਂ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ : ਇਨਸਾਨਾਂ ਦੇ ਬਸੇਰਿਆਂ ਨੇ ਉਜਾੜੇ ਪੰਛੀਆਂ ਦੇ ਬਸੇਰੇ, ਹੁਣ ਤੱਕ ਅਲੋਪ ਹੋ ਚੁੱਕੀਆਂ ਨੇ ਲਗਭਗ 1,430 ਪ੍ਰਜਾਤੀਆਂ

PunjabKesari

ਇਸ ਵਿਸ਼ਾਲ ਮਾਰਚ ਦਾ ਪਿੰਡ ਮੂਨਕ ਖ਼ੁਰਦ ਅਤੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤ ਦੀ ਸੇਵਾ ਵਾਸਤੇ ਲੰਗਰ ਪ੍ਰਸ਼ਾਦੇ ਅਤੇ ਦੁੱਧ ਦੇ ਲੰਗਰ ਲਗਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਬਾਬਾ ਕੁਲਦੀਪ ਸਿੰਘ ਸੇਵਾਦਾਰ ਗੁਰਦੁਆਰਾ ਟਾਹਲੀ ਸਾਹਿਬ, ਸ਼੍ਰੀ ਗੁਰੂ ਰਾਮਦਾਸ ਜੀ ਸੇਵਾ ਸੋਸਾਇਟੀ ਦੇ ਸੇਵਾਦਾਰ ਗੁਰਨਾਮ ਸਿੰਘ ਮੂਨਕਾਂ, ਜਥੇਦਾਰ ਤਰਲੋਚਨ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਮੂਨਕ ਕਲਾਂ,ਜਥੇਦਾਰ ਦਵਿੰਦਰ ਸਿੰਘ ਮੂਨਕਾਂ, ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ, ਸਰਬਜੀਤ ਸਿੰਘ ਮੋਮੀ, ਦਵਿੰਦਰ ਸਿੰਘ ਲਾਡੀ, ਕਰਨੈਲ ਸਿੰਘ, ਹੈੱਡ ਗ੍ਰੰਥੀ ਬਾਬਾ ਚਰਨਜੀਤ ਸਿੰਘ ਲੱਕੀ ਨੇ ਕਿਹਾ ਕਿ ਸਾਨੂੰ ਇਨ੍ਹਾਂ ਸਾਰੀਆਂ ਸ਼ਹਾਦਤਾਂ ਤੋਂ ਪ੍ਰੇਰਨਾ ਲੈ ਕੇ ਅਤੇ ਪਵਿੱਤਰ ਗੁਰਬਾਣੀ ਨੂੰ ਆਪਣੇ ਮਨ ਵਿੱਚ ਵਸਾ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ। ਇਸ ਮੌਕੇ ਕੁਲਵੰਤ ਸਿੰਘ, ਅਮਰਜੀਤ ਕੌਰ, ਜੀਤ ਸਿੰਘ, ਤਰਲੋਚਨ ਸਿੰਘ ਆਦਿ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ। 

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News