ਜਲੰਧਰ ਜ਼ਿਲ੍ਹੇ ''ਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਭਰਵਾਂ ਹੁੰਗਾਰਾ

Tuesday, Feb 06, 2024 - 05:28 PM (IST)

ਜਲੰਧਰ ਜ਼ਿਲ੍ਹੇ ''ਚ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਕੈਂਪਾਂ ਨੂੰ ਭਰਵਾਂ ਹੁੰਗਾਰਾ

ਜਲੰਧਰ - ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਰੂਹਾਂ ’ਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਲਗਾਏ ਗਏ ਕੈਂਪਾਂ ਨੂੰ ਪਹਿਲੇ ਦਿਨ ਭਰਵਾਂ ਹੁੰਗਾਰਾ ਮਿਲਿਆ। ਜ਼ਿਲ੍ਹੇ ਵਿਚ 32 ਥਾਵਾਂ 'ਤੇ ਲਾਏ ਗਏ ਕੈਂਪਾਂ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਕੈਂਪਾਂ ਦੌਰਾਨ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲਿਆ। ਜ਼ਿਲ੍ਹੇ ਵਿਚ ਲੋਕਾਂ ਨੂੰ 44 ਤਰ੍ਹਾਂ ਦੀਆਂ ਸੇਵਾਵਾਂ ਘਰ ਨੇੜੇ ਦੇਣ ਲਈ ਲਗਭਗ 900 ਕੈਂਪ ਲਗਾਏ ਜਾਣ ਦਾ ਖਾਕਾ ਉਲੀਕਿਆ ਗਿਆ ਹੈ। 

PunjabKesari

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਜਲੰਧਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਵਿਖੇ ਕੈਂਪ ਦਾ ਦੌਰਾ ਕਰਕੇ, ਜਿੱਥੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ, ਉੱਥੇ ਹੀ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੀਆਂ 6 ਸਬ ਡਵੀਜ਼ਨਾਂ ਵਿਖੇ ਕੁੱਲ 32 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਵਿਚ ਜਲੰਧਰ-1 ਵਿਖੇ 4, ਜਲੰਧਰ-2 ਵਿਖੇ 4, ਆਦਮਪੁਰ ਵਿਖੇ 4, ਨਕੋਦਰ ਵਿਚ 5, ਸ਼ਾਹਕੋਟ ਵਿਚ 6 ਤੇ ਫਿਲੌਰ ਵਿਖੇ 8 ਕੈਂਪ ਲਗਾਏ ਗਏ। 

ਡਿਪਟੀ ਕਮਿਸ਼ਨਰ ਨੇ ਕੈਂਪਾਂ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਬਿਨੈਕਾਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਕਿਹਾ ਕਿ ਕੈਂਪਾਂ ਦੌਰਾਨ ਬਿਨੈਕਾਰਾਂ ਦੀ ਸਹੂਲਤ ਲਈ ਹੈਲਪ ਡੈਸਕ ਬਣਾਕੇ ਉਨ੍ਹਾਂ ਨੂੰ ਫਾਰਮ ਭਰਨ ਆਦਿ ਵਿਚ ਵੀ ਸਹਾਇਤਾ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਨਾਂ ਕੈਂਪਾਂ ਰਾਹੀਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਸਕਣ। 

PunjabKesari

ਦੱਸਣਯੋਗ ਹੈ ਕਿ ਇਨ੍ਹਾਂ ਕੈਂਪਾਂ ਰਾਹੀਂ ਲੋਕ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ. ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਦੀਆਂ ਸੇਵਾਵਾਂ ਲੈ ਸਕਦੇ ਹਨ । 
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News