ਲਾਸ਼ ਦੀ ਦੁਰਗਤੀ ਦਾ ਮਾਮਲੇ ''ਚ ਮਨੁੱਖੀ ਅਧਿਕਾਰ ਕਮਿਸ਼ਨ ਨੇ CP ਤੇ ਸਿਵਲ ਸਰਜਨ ਤੋਂ ਮੰਗੀ ਰਿਪੋਰਟ

Monday, Dec 23, 2024 - 01:44 PM (IST)

ਲਾਸ਼ ਦੀ ਦੁਰਗਤੀ ਦਾ ਮਾਮਲੇ ''ਚ ਮਨੁੱਖੀ ਅਧਿਕਾਰ ਕਮਿਸ਼ਨ ਨੇ CP ਤੇ ਸਿਵਲ ਸਰਜਨ ਤੋਂ ਮੰਗੀ ਰਿਪੋਰਟ

ਜਲੰਧਰ (ਵਿਸ਼ੇਸ਼)-ਸਿਵਲ ਹਸਪਤਾਲ ਦੀ ਮੈਡੀਕਲ ਸੁਪਰਿੰਟੈਂਡੈਂਟ (ਐੱਮ. ਐਸ.) ਡਾ. ਗੀਤਾ ਕਟਾਰੀਆ ਲਗਾਤਾਰ ਵਿਵਾਦਾਂ ਵਿਚ ਘਿਰਦੀ ਜਾ ਰਹੀ ਹੈ। ਸਿਵਲ ਹਸਪਤਾਲ ’ਚ ਲਾਸ਼ ਦੀ ਦੁਰਗਤੀ ਦੇ ਇਕ ਮਾਮਲੇ ਵਿਚ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੁਲਸ ਕਮਿਸ਼ਨਰ ਅਤੇ ਸਿਵਲ ਸਰਜਨ ਤੋਂ ਰਿਪੋਰਟ ਤਲਬ ਕੀਤੀ ਹੈ। ਵੇਖਣ ਵਿਚ ਆ ਰਿਹਾ ਹੈ ਕਿ ਜਲੰਧਰ ਦੇ ਸਿਵਲ ਹਸਪਤਾਲ ’ਚ ਮਰੀਜ਼ਾਂ ਦਾ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਹਸਪਤਾਲ ਦੇ ਅਧਿਕਾਰੀਆਂ ਦੀ ਕਾਰਜਪ੍ਰਣਾਲੀ ਵਿਵਾਦਾਂ ਵਿਚ ਘਿਰਦੀ ਜਾ ਰਹੀ ਹੈ। ਇਸੇ ਲੜੀ ਵਿਚ ਮੈਡੀਕਲ ਸੁਪਰਿੰਟੈਂਡੈਂਟ ਗੀਤਾ ਕਟਾਰੀਆ ਨੂੰ ਸਸਪੈਂਡ ਕਰਨ ਦੀ ਮੰਗ ਜ਼ੋਰ ਫੜਨ ਲੱਗੀ ਹੈ। ਸਮਾਜ-ਸੇਵਕ ਸੰਜੇ ਸਹਿਗਲ ਨੇ ਕਿਹਾ ਕਿ ਗੀਤਾ ਕਟਾਰੀਆ ਨੂੰ ਸਸਪੈਂਡ ਕੀਤਾ ਜਾਵੇ ਤਾਂ ਕਿ ਮਾਮਲੇ ਦੀ ਜਾਂਚ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਪੈਦਾ ਨਾ ਹੋਵੇ।

ਇਹ ਵੀ ਪੜ੍ਹੋ- ਇੰਸਟਾਗ੍ਰਾਮ 'ਤੇ ਬੇਹੱਦ ਮਸ਼ਹੂਰ ਸੀ ਮੋਹਾਲੀ ਹਾਦਸੇ 'ਚ ਮਾਰੀ ਗਈ ਦ੍ਰਿਸ਼ਟੀ, ਮਾਰਚ 'ਚ ਹੋਣਾ ਸੀ ਵਿਆਹ

ਜ਼ਿਕਰਯੋਗ ਹੈ ਕਿ ਜਲੰਧਰ ਦੇ ਸਿਵਲ ਹਸਪਤਾਲ ਦੇ ਮੇਨ ਗੇਟ ਦੇ ਬਾਹਰ ਦੋ ਮਰੀਜ਼ਾਂ ਨੂੰ ਸੁੱਟਣ ਤੋਂ ਬਾਅਦ ਇਕ ਮਰੀਜ਼, ਜਿਸ ਦੀ ਪਛਾਣ ਅਨਮੋਲ ਵਜੋਂ ਹੋਈ ਸੀ, ਦੀ ਇਲਾਜ ਸਹੀ ਢੰਗ ਨਾਲ ਨਾ ਹੋਣ ਕਾਰਨ ਮੌਤ ਹੋ ਗਈ ਸੀ। ਇਸ ਵੱਡੀ ਲਾਪਰਵਾਹੀ ਦੇ ਮਾਮਲੇ ਵਿਚ ਸਮਾਜ-ਸੇਵਕ ਲਲਿਤ ਮਹਿਤਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਹ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਹੁਣ ਸਮਾਜ-ਸੇਵਕ ਸੰਜੇ ਸਹਿਗਲ ਦੀ ਸ਼ਿਕਾਇਤ ਦਾ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਨੋਟਿਸ ਲਿਆ ਹੈ। ਕਮਿਸ਼ਨ ਨੇ ਪੁਲਸ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਅਗਲੀ ਤਰੀਕ ਤੋਂ 6 ਫਰਵਰੀ 2025 ਤੱਕ ਪੂਰੇ ਮਾਮਲੇ ਦੀ ਰਿਪੋਰਟ ਤਿਆਰ ਕਰ ਕੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

ਮਾਮਲੇ ਅਨੁਸਾਰ ਜਲੰਧਰ ਤੋਂ ਸਿਵਲ ਹਸਪਤਾਲ ਵਿਚ ਇਕ ਅਣਪਛਾਤਾ ਵਿਅਕਤੀ ਇਲਾਜ ਲਈ ਪਹੁੰਚਿਆ ਅਤੇ ਕੁਝ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਨੇ ਮਾਮਲੇ ਨੂੰ ਹਲਕੇ ਵਿਚ ਲਿਆ ਅਤੇ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਕੇ ਛੱਡ ਦਿੱਤਾ। ਲੱਗਭਗ 50 ਦਿਨਾਂ ਤੱਕ ਲਾਸ਼ ਮੁਰਦਾਘਰ 'ਚ ਪਈ ਰਹੀ। ਲਾਸ਼ ’ਚੋਂ ਬਦਬੂ ਆਉਣ ਤੋਂ ਬਾਅਦ ਸਿਵਲ ਪ੍ਰਸ਼ਾਸਨ ਦਾ ਧਿਆਨ ਇਸ ਪਾਸੇ ਗਿਆ ਪਰ ਉਦੋਂ ਤੱਕ ਲਾਸ਼ ਦੀ ਬੁਰੀ ਤਰ੍ਹਾਂ ਦੁਰਗਤੀ ਹੋ ਚੁੱਕੀ ਸੀ। ਸਮਾਜ-ਸੇਵੀ ਸੰਸਥਾ ਵੱਲੋਂ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਅਤੇ ਸਿਵਲ ਹਸਪਤਾਲ ਦੀ ਕਾਰਜਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਲਾਇਆ ਗਿਆ। ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆ ਤਾਂ ਸਿਵਲ ਪ੍ਰਸ਼ਾਸਨ ਦੀ ਲਾਪਰਵਾਹੀ ਜਗ-ਜ਼ਾਹਰ ਹੋਈ।

ਇਹ ਵੀ ਪੜ੍ਹੋ- ਫਤਿਹਗੜ੍ਹ ਸਾਹਿਬ ਜਾਣ ਵਾਲੀ ਸੰਗਤ ਲਈ ਅਹਿਮ ਖ਼ਬਰ, ਬੱਸਾਂ ਨੂੰ ਲੈ ਕੇ ਮਿਲੇਗੀ ਇਹ ਵੱਡੀ ਸਹੂਲਤ

ਦੱਸਣਯੋਗ ਹੈ ਕਿ ਸਿਵਲ ਹਸਪਤਾਲ ਵਿਚ ਹਰ ਕੰਮ ਲਈ ਐੱਮ. ਐੱਸ. ਜ਼ਿੰਮੇਵਾਰ ਹੁੰਦਾ ਹੈ। ਇਸੇ ਤਰ੍ਹਾਂ ਜਲੰਧਰ ਦੇ ਸਿਵਲ ਹਸਪਤਾਲ ਵਿਚ ਐੱਮ. ਐੱਸ. ਦੇ ਅਹੁਦੇ ’ਤੇ ਕੰਮ ਕਰ ਰਹੀ ਡਾ. ਗੀਤਾ ਕਟਾਰੀਆ ਦੇ ਕਾਰਜਕਾਲ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ ਹੈ, ਪਰ ਉਨ੍ਹਾਂ ਦੀ ਸੀਨੀਅਰ ਅਧਿਕਾਰੀਆਂ ਤਕ ਪਹੁੰਚ ਹੋਣ ਕਾਰਨ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ।

PunjabKesari

‘ਆਪ’ ਦੇ ਦਾਅਵਿਆਂ ਦੇ ਉਲਟ ਸਿਵਲ ਹਸਪਤਾਲ ਦੇ ਹਾਲਾਤ ਬਦਤਰ
ਸਮਾਜ-ਸੇਵਕ ਸੰਜੇ ਸਹਿਗਲ ਦਾ ਕਹਿਣਾ ਹੈ ਕਿ ਵੈਸੇ ਤਾਂ ਆਮ ਆਦਮੀ ਪਾਰਟੀ ਦਾਅਵੇ ਕਰਦੀ ਹੈ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਲਾਪਰਵਾਹੀ ਅਤੇ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਕਿੰਨਾ ਵੀ ਵੱਡਾ ਅਧਿਕਾਰੀ ਕਿਉਂ ਨਾ ਹੋਵੇ ਪਰ ਜਦੋਂ ਤੋਂ ਡਾ. ਗੀਤਾ ਕਟਾਰੀਆ ਸਿਵਲ ਹਸਪਤਾਲ ਵਿਚ ਮੈਡੀਕਲ ਸੁਪਰਿੰਟੈਂਡੈਂਟ (ਐੱਮ. ਐੱਸ.) ਲੱਗੇ ਹਨ, ਉਸ ਦੇ ਬਾਅਦ ਤੋਂ ਹਸਪਤਾਲ ਦੇ ਬੁਰੇ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ।

PunjabKesari

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਰਦੀਆਂ ਦੀਆਂ ਛੁੱਟੀਆਂ ਸਬੰਧੀ ਵੱਡੀ ਅਪਡੇਟ ਆਈ ਸਾਹਮਣੇ

ਸੰਜੇ ਸਹਿਗਲ ਅਨੁਸਾਰ ਉਨ੍ਹਾਂ ਵੱਲੋਂ ਦਿੱਤੀ ਸ਼ਿਕਾਇਤ ਦੀ ਉਦੋਂ ਤਕ ਸਹੀ ਜਾਂਚ ਨਹੀਂ ਹੋ ਸਕਦੀ, ਜਦੋਂ ਤੱਕ ਡਾ. ਗੀਤਾ ਨੂੰ ਐੱਮ. ਐੱਸ. ਦੇ ਅਹੁਦੇ ਤੋਂ ਹਟਾਇਆ ਨਹੀਂ ਜਾਂਦਾ। ਡਾ. ਗੀਤਾ ਸਿਵਲ ਹਸਪਤਾਲ ਦੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਵਾ ਕੇ ਉਸ ਨੂੰ ਬਦਲਵਾ ਵੀ ਸਕਦੇ ਹਨ। ਸਹਿਗਲ ਨੇ ਕਿਹਾ ਕਿ ਹਸਪਤਾਲ ਦੇ ਇਕ ਡਾਕਟਰ ਨੇ ਹੀ ਉਨ੍ਹਾਂ ਨੂੰ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਅਤੇ ਥਾਣਾ ਨੰਬਰ 4, ਜੋ ਕਿ ਸਿਵਲ ਹਸਪਤਾਲ ਦੇ ਸਾਹਮਣੇ ਹੀ ਹਨ, ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਡਾ. ਗੀਤਾ ਦੇ ਚੰਗੇ ਸੰਬੰਧ ਹਨ, ਜਿਸ ਕਾਰਨ ਸਿਵਲ ਹਸਪਤਾਲ ਖਿਲਾਫ ਹੋਈਆਂ ਸ਼ਿਕਾਇਤਾਂ ਦੀ ਰਿਪੋਰਟ ਡਾ. ਗੀਤਾ ਦੇ ਹੱਕ ਵਿਚ ਆਉਣ ਦੀ ਸੰਭਾਵਨਾ ਜਤਾਈ ਜਾਂਦੀ ਹੈ। ਸਹਿਗਲ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਉਨ੍ਹਾਂ ਅਤੇ ਲਲਿਤ ਮਹਿਤਾ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਸ਼ਿਕਾਇਤਾਂ ਦੀ ਜਾਂਚ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਡਾ. ਗੀਤਾ ਨੂੰ ਸਸਪੈਂਡ ਕੀਤਾ ਜਾਵੇ।
 

ਇਹ ਵੀ ਪੜ੍ਹੋ- ਮੋਹਾਲੀ ਬਿਲਡਿੰਗ ਹਾਦਸੇ ਦੀ ਰੂਹ ਕੰਬਾਊ ਲਾਈਵ ਵੀਡੀਓ ਆਈ ਸਾਹਮਣੇ, 6 ਸਕਿੰਟਾਂ 'ਚ ਹੋਈ ਢਹਿ-ਢੇਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News