ਭੜਕੇ ਮਸੀਹੀ ਭਾਈਚਾਰੇ ਨੇ ਪੁਲਸ ਕਮਿਸ਼ਨਰ ਦਫਤਰ ਮੂਹਰੇ ਸ਼ੁਰੂ ਕੀਤੀ ਭੁੱਖ ਹੜਤਾਲ

11/23/2019 10:21:06 AM

ਜਲੰਧਰ (ਮਹੇਸ਼)— ਇਕ ਪ੍ਰਚਾਰਕ 'ਤੇ ਮਸੀਹੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਨਾ ਕੀਤੇ ਜਾਣ ਦੇ ਰੋਸ ਵਜੋਂ ਬੀਤੇ ਦਿਨਮਸੀਹੀ ਭਾਈਚਾਰੇ ਵੱਲੋਂ ਪੁਲਸ ਕਮਿਸ਼ਨਰ ਦਫ਼ਤਰ ਮੂਹਰੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਮਾਸਟਰ ਸ਼ਰੀਫ ਮਸੀਹ, ਰੋਜਰ ਬਿੰਨੀ, ਪੀਟਰ ਮਸੀਹ, ਅੰਮ੍ਰਿਤ ਆਦਿ ਪਹਿਲੇ ਦਿਨ ਭੁੱਖ ਹੜਤਾਲ 'ਤੇ ਬੈਠੇ ਅਤੇ ਕਿਹਾ ਕਿ ਜਦੋਂ ਤੱਕ ਪ੍ਰਚਾਰਕ ਖਿਲਾਫ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਭੁੱਖ ਹੜਤਾਲ ਲਗਾਤਾਰ ਜਾਰੀ ਰਹੇਗੀ। ਪਾਸਟਰ ਸੁਰਜੀਤ ਮਸੀਹ ਨੇ ਕਿਹਾ ਕਿ ਅੱਜ ਪੁਲਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਕੋਈ ਵੀ ਸੁਣਵਾਈ ਨਾ ਹੋਣ 'ਤੇ ਉਨ੍ਹਾਂ ਨੂੰ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਹੋਣਾ ਪਿਆ ਹੈ, ਜਦਕਿ ਅੱਜ ਤੋਂ ਪਹਿਲਾਂ ਉਹ ਲਗਾਤਾਰ ਪੁਲਸ ਦਾ ਸਹਿਯੋਗ ਕਰਦੇ ਆਏ ਹਨ।

ਇਸ ਦੌਰਾਨ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਅਤੇ ਮਸੀਹੀ ਏਕਤਾ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਲਾਰੈਂਸ ਚੌਧਰੀ ਨੇ ਕਿਹਾ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਮਸੀਹੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਪ੍ਰਚਾਰਕਾਂ 'ਤੇ ਅਜੇ ਤਕ ਪੁਲਸ ਨੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਹੈ। ਲਾਰੈਂਸ ਚੌਧਰੀ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਮਸੀਹੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਪ੍ਰਚਾਰਕਾਂ 'ਤੇ ਕੇਸ ਦਰਜ ਕਰਨ ਲਈ ਜਲੰਧਰ ਕਮਿਸ਼ਨਰੇਟ ਪੁਲਸ ਨੂੰ ਹੁਕਮ ਜਾਰੀ ਕਰਨ।

shivani attri

This news is Content Editor shivani attri