510 ਗ੍ਰਾਮ ਨਸ਼ੇ ਵਾਲੇ ਪਦਾਰਥ ਤੇ 8.10 ਲੱਖ ਦੀ ਡਰੱਗ ਮਨੀ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
Thursday, Feb 09, 2023 - 11:36 AM (IST)

ਹੁਸ਼ਿਆਰਪੁਰ (ਰਾਕੇਸ਼)-ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਦੇ ਨਿਰਦੇਸ਼ਾਂ ’ਤੇ ਅਤੇ ਐੱਸ. ਪੀ. ਮਨਪ੍ਰੀਤ ਸਿੰਘ ਢਿੱਲੋਂ ਅਤੇ ਡੀ. ਐੱਸ. ਪੀ. ਸਿਟੀ ਪਲਵਿੰਦਰ ਸਿੰਘ ਦੀ ਅਗਵਾਈ ’ਚ ਥਾਣਾ ਮਾਡਲ ਟਾਊਨ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ 7 ਫਰਵਰੀ ਨੂੰ ਵੱਖ-ਵੱਖ ਟੀਮਾਂ ਬਣਾ ਕੇ ਮੁਹੱਲਾ ਭਗਤ ਨਗਰ ’ਚ ਵਿਸ਼ੇਸ਼ ਸਰਚ ਮੁਹਿੰਮ ਚਲਾਈ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੁਖ ਥਾਣਾ ਅਫ਼ਸਰ ਹਰਪ੍ਰੇਮ ਸਿੰਘ ਨੇ ਗੁਪਤ ਸੂਚਨਾ ’ਤੇ ਰਾਜੇਸ਼ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਕਾਨ ਨੰਬਰ 454 ਮੁਹੱਲਾ ਭਗਤ ਨਗਰ ਅਤੇ ਆਸ਼ਾ ਰਾਣੀ ਪਤਨੀ ਰਾਜੇਸ਼ ਕੁਮਾਰ ਵਾਸੀ ਮਕਾਨ ਨੰਬਰ 454 ਮੁਹੱਲਾ ਭਗਤ ਨਗਰ ਦੇ ਘਰ ਛਾਪਾ ਮਾਰਿਆ। ਡੀ. ਐੱਸ. ਪੀ. ਪਲਵਿੰਦਰ ਸਿੰਘ ਦੀ ਮੌਜੂਦਗੀ ’ਚ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਹਰਪ੍ਰੇਮ ਸਿੰਘ ਅਤੇ ਪੁਲਸ ਪਾਰਟੀ ਨੇ ਰਾਜੇਸ਼ ਕੁਮਾਰ ਅਤੇ ਆਸ਼ਾ ਰਾਣੀ ਦੇ ਘਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 510 ਗ੍ਰਾਮ ਨਸ਼ੇ ਵਾਲਾ ਪਦਾਰਥ ਅਤੇ 8 ਲੱਖ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਮਾਡਲ ਟਾਊਨ ਵਿਚ ਕੇਸ ਦਰਜ ਕਰਕੇ ਕਾਬੂ ਕਰ ਲਿਆ।
ਇਹ ਵੀ ਪੜ੍ਹੋ :ਆਸਟ੍ਰੇਲੀਆ ਤੋਂ ਲਾਸ਼ ਬਣ ਪਰਤਿਆ ਦੋ ਭੈਣਾਂ ਦਾ ਇਕਲੌਤਾ ਭਰਾ, ਧਾਹਾਂ ਮਾਰ ਰੋਂਦੇ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਪਤਾ ਲਗਾਇਆ ਜਾਵੇਗਾ ਕਿ ਇਹ ਨਸ਼ੇ ਵਾਲੇ ਪਦਾਰਥ ਕਿੱਥੋਂ ਲਿਆਂਦੇ ਗਏ ਅਤੇ ਕਿਸ ਨੂੰ ਵੇਚੇ ਜਾਣੇ ਸਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਰਾਜੇਸ਼ ਕੁਮਾਰ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿਚ 3 ਅਤੇ ਆਸ਼ਾ ਰਾਣੀ ਖ਼ਿਲਾਫ਼ 2 ਕੇਸ ਦਰਜ ਹਨ।
ਇਹ ਵੀ ਪੜ੍ਹੋ : ਦੇਹ ਵਪਾਰ ਦੇ ਅੱਡਿਆਂ ਦਾ ਗੜ੍ਹ ਬਣ ਚੁੱਕਿਐ ਜਲੰਧਰ ਦਾ ਵੈਸਟ ਹਲਕਾ, ਇਨ੍ਹਾਂ ਮੁਹੱਲਿਆਂ ’ਚ ਚੱਲ ਰਿਹੈ ਗਲਤ ਕੰਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।