ਚੂਰਾ ਪੋਸਤ ਤੇ ਡਰੱਗ ਮਨੀ ਸਮੇਤ ਪਤੀ-ਪਤਨੀ ਗ੍ਰਿਫ਼ਤਾਰ

07/06/2022 6:34:00 PM

ਗੜ੍ਹਦੀਵਾਲਾ (ਮੁਨਿੰਦਰ)- ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਚੂਰਾ ਪੋਸਤ ਅਤੇ ਡਰੱਗ ਨਕਦੀ ਸਮੇਤ ਪਤੀ-ਪਤਨੀ ਨੂੰ ਕਾਬੂ ਕੀਤਾ ਹੈ। ਪਤੀ-ਪਤਨੀ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੱਟੂ ਪੁੱਤਰ ਅਮਰੀਕ ਸਿੰਘ ਅਤੇ ਕੁਲਵਿੰਦਰ ਕੌਰ ਉਰਫ਼ ਰੀਟਾ ਪਤਨੀ ਬਲਵਿੰਦਰ ਸਿੰਘ ਵਾਸੀ ਧੂਤ ਕਲਾਂ ਥਾਣਾ ਹਰਿਆਣਾ ਵਜੋਂ ਹੋਈ ਹੈ। ਪੁਲਸ ਨੇ ਦੋਹਾਂ ਕੋਲੋਂ 6 ਕਿਲੋ ਚੂਰਾ ਪੋਸਤ ਅਤੇ 57420 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਐਸ ਐਚ ਓ ਪਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਗਦੀਪ ਸਿੰਘ, ਏ. ਐੱਸ. ਆਈ.  ਅਵਤਾਰ ਸਿੰਘ, ਸੀਨੀਅਰ ਸਿਪਾਹੀ ਅਮਨਪ੍ਰੀਤ ਸਿੰਘ, ਲੇਡੀ ਕਾਸਟੇਬਲ ਤਨੂੰ ਬਾਲਾ, ਪੀ. ਐੱਚ. ਡੀ. ਕੁਲਵੰਤ ਸਿੰਘ ਆਦਿ ਪਿੰਡ ਖ਼ੁਰਦਾਂ,ਖਿਆਲਾ ਬੁਲੰਦਾ, ਸਕਰਾਲਾ ਆਦਿ ਪਿੰਡਾਂ ਵਿਚ ਗਸ਼ਤ ਕਰ ਰਹੇ ਸੀ, ਜਦੋਂ ਪੁਲਸ ਪਾਰਟੀ ਗਸ਼ਤ ਕਰਦੀ ਪਿੰਡ ਖਿਆਲਾ ਬੁਲੰਦਾਂ ਤੋਂ ਥੋੜਾ ਪਿੱਛੇ ਸੀ ਤਾਂ ਸਾਹਮਣਿਓ ਟਾਂਡਾ ਸਾਈਡ ਵੱਲੋਂ ਉਕਤ ਪਤੀ-ਪਤਨੀ ਆਪਣੇ ਹੱਥਾਂ ਵਿਚ ਪਲਾਸਟਿਕ ਦੇ ਲਿਫ਼ਾਫ਼ੇ ਲੈ ਕੇ ਆ ਰਹੇ ਸੀ। 

ਇਹ ਵੀ ਪੜ੍ਹੋ: ਜਲੰਧਰ ’ਚ ਫਰਜ਼ੀ ਟਰੈਵਲ ਏਜੰਸੀਆਂ ਦਾ ਪਰਦਾਫਾਸ਼, 536 ਪਾਸਪੋਰਟਾਂ ਸਣੇ ਫੜੇ ਮੁਲਜ਼ਮ

ਉਕਤ ਦੋਵੇਂ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਯਕਦਮ ਪਿੱਛੇ ਨੂੰ ਮੁੜ ਕੇ ਤੇਜ਼ ਕਦਮੀਂ ਤੁਰ ਪਏ। ਪੁਲਸ ਪਾਰਟੀ ਵੱਲੋਂ ਸ਼ੱਕ ਪੈਣ 'ਤੇ ਜਦੋਂ ਦੋਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਹੱਥਾਂ ਵਿੱਚ ਫੜੇ ਵਜਨਦਾਰ ਲਿਫਾਫਿਆਂ ਦੀ ਤਲਾਸ਼ੀ ਲਈ ਗਈ ਤਾਂ ਬਲਵਿੰਦਰ ਸਿੰਘ ਦੇ ਲਿਫ਼ਾਫ਼ੇ ਵਿਚੋਂ 3 ਕਿਲੋ 500 ਗ੍ਰਾਮ ਡੋਡੇ ਚੂਰਾ ਪੋਸਤ ਅਤੇ 57420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਜਦੋਂ ਕੁਲਵਿੰਦਰ ਕੌਰ ਦੇ ਲਿਫ਼ਾਫ਼ੇ ਨੂੰ ਖੋਲ੍ਹ ਕੇ ਚੈਕ ਕੀਤਾ ਗਿਆ ਤਾਂ ਉਸ ਵਿੱਚੋਂ 2 ਕਿਲੋ 500 ਗ੍ਰਾਮ ਚੂਰਾ ਪੋਸਤ ਡੋਡੇ ਬਰਾਮਦ ਹੋਇਆ। ਗੜ੍ਹਦੀਵਾਲਾ ਪੁਲਸ ਵੱਲੋਂ ਦੋਵਾਂ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਸੈਂਟਰਲ ਟਾਊਨ ’ਚ ਵੱਡੀ ਵਾਰਦਾਤ, ਦਿਨ-ਦਿਹਾੜੇ ਲੁੱਟੀ 10 ਲੱਖ ਦੀ ਨਕਦੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News