ਨਾਜਾਇਜ਼ ਸ਼ਰਾਬ ਸਣੇ ਪਤੀ-ਪਤਨੀ ਗ੍ਰਿਫ਼ਤਾਰ
Friday, May 23, 2025 - 05:43 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਪਰਮਜੀਤ ਮੋਮੀ, ਗੁਪਤਾ, ਜਸਵਿੰਦਰ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਮੂਨਕ ਕਲਾਂ ਵਿਖੇ ਇਕ ਜੋੜੇ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਜਸਵੀਰ ਸਿੰਘ ਦੀ ਟੀਮ ਨੇ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ
ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਸਰਕਾਰੀ ਹਸਪਤਾਲ ਟਾਂਡਾ ਨੇੜੇ ਕਿਸੇ ਮੁਖਬਰ ਨੇ ਸੂਚਨਾ ਦਿੱਤੀ ਕਿ ਪਿੰਡ ਮੂਨਕ ਕਲਾਂ ਵਿਖੇ ਇਕ ਜੋੜਾ ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ। ਸੂਚਨਾ ਦੇ ਆਧਾਰ 'ਤੇ ਟੀਮ ਨੇ ਛਾਪੇਮਾਰੀ ਕਰਕੇ ਸਚਿਨ ਪੁੱਤਰ ਸਤਪਾਲ ਅਤੇ ਉਸ ਦੀ ਪਤਨੀ ਕੋਮਲ ਨੂੰ 60 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਇਨ੍ਹਾਂ ਮੁਲਜ਼ਮਾਂ ਦੀ ਸ਼ਰਾਬ ਸਬੰਧੀ ਸਪਲਾਈ ਲਾਈਨ ਕੀ ਸੀ।
ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ: MLA ਰਮਨ ਅਰੋੜਾ 'ਤੇ FIR ਦਰਜ, ਘਰ ਕਰ ਦਿੱਤਾ ਸੀਲ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e