ਭਾਰੀ ਮਾਤਰਾ ''ਚ ਨਾਜਾਇਜ਼ ਸ਼ਰਾਬ ਸਮੇਤ ਪਤੀ-ਪਤਨੀ ਗ੍ਰਿਫ਼ਤਾਰ, ਕੇਸ ਦਰਜ
Friday, Jun 13, 2025 - 05:43 PM (IST)

ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਨੇ ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ, ਐੱਸ. ਪੀ. ਡੀ. ਮੁਕੇਸ਼ ਕੁਮਾਰ ਅਤੇ ਡੀ. ਐੱਸ. ਪੀ. ਮੁਕੇਰੀਆਂ ਕ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ 'ਚ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਤ ਤਹਿਤ ਅੱਜ ਇਕ ਪਤੀ-ਪਤਨੀ ਨੂੰ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਨ੍ਹਾਂ ਦੋਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ׀
ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ
ਇਸ ਸੰਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਹੈ ਕਿ ਹਾਜੀਪੁਰ ਪੁਲਸ ਦੀ ਏ. ਐਸ. ਆਈ. ਅਨੀਤਾ ਦੇਵੀ ਨੇ ਆਪਣੀ ਪੁਲਸ ਪਾਰਟੀ ਦੇ ਨਾਲ ਗਸ਼ਤ ਤੇ ਚੈਕਿੰਗ ਦੋਰਾਨ ਬੁੱਢਾਬੜ ਵਿਖੇ ਠਾਕੁਰਦੁਆਰਾ ਹਿਮਾਚਲ ਸਾਈਡ ਤੋਂ ਇਕ ਮੋਟਰਸਾਈਕਲ ਨੰਬਰ ਐੱਚ. ਪੀ. 37 -ਏ-6042 ਨੂੰ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆਂ ਤਾਂ ਉਸ ਨੇ ਆਪਣਾ ਨਾਮ ਚੰਦਰ ਸ਼ੇਖਰ ਪੁੱਤਰ ਦੇਵ ਰਾਜ ਅਤੇ ਉਸ ਦੇ ਪਿੱਛੇ ਬੈਠੀ ਔਰਤ ਰੇਖਾ ਕੁਮਾਰੀ ਪਤਨੀ ਸ਼ੇਖਰ ਚੰਦਰ ਵਾਸੀਆਨ ਬਰੋਟਾ ਪੁਲਸ ਸਟੇਸ਼ਨ ਇੰਦੋਰਾ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਦੱਸਿਆ। ਜਦੋਂ ਮੋਟਰਸਾਈਕਲ ਦੇ ਪਿੱਛੇ ਰੱਖੇ ਬੋਰੇ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ਵਿਚੋਂ 52500 ਐੱਮ. ਐੱਲ. (57 ਬੋਤਲਾਂ ) ਨਾਜਾਇਜ਼ ਸ਼ਰਾਬ ਬਰਾਮਦ ਹੋਈ ׀ ਹਾਜੀਪੁਰ ਪੁਲਸ ਸਟੇਸ਼ਨ ਵਿਖੇ ਚੰਦਰ ਸ਼ੇਖਰ ਅਤੇ ਉਸ ਦੀ ਪਤਨੀ ਰੇਖਾ ਕੁਮਾਰੀ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਪਥਰਾਅ ਮਗਰੋਂ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e