ਖੇਤਾਂ ’ਚ ਕੰਮ ਕਰ ਕੇ ਘਰ ਪਰਤ ਰਹੇ ਨੌਜਵਾਨ ’ਤੇ ਪਤੀ-ਪਤਨੀ ਵੱਲੋਂ ਜਾਨਲੇਵਾ ਹਮਲਾ
Thursday, Jun 23, 2022 - 04:04 PM (IST)

ਫਗਵਾੜਾ (ਜਲੋਟਾ)- ਆਪਣੇ ਖੇਤਾਂ ’ਚ ਕੰਮ ਕਰ ਕੇ ਘਰ ਵਾਪਸ ਪਰਤ ਰਹੇ ਇਕ ਨੌਜਵਾਨ ’ਤੇ ਪਤੀ-ਪਤਨੀ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਅਰਵਿੰਦਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਢੱਡੇ ਥਾਣਾ ਸਦਰ ਫਗਵਾੜਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਆਪਣੇ ਖੇਤਾਂ ’ਚ ਕੰਮ ਕਰਕੇ ਘਰ ਵਾਪਸ ਪਰਤ ਰਿਹਾ ਸੀ ਤਾਂ ਬਲਜੀਤ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਢੱਡੇ ਅਤੇ ਇਸ ਦੀ ਪਤਨੀ ਮਨਜੀਤ ਕੌਰ ਪਤਨੀ ਬਲਜੀਤ ਸਿੰਘ ਵਾਸੀ ਪਿੰਡ ਢੱਡੇ ਨੇ ਉਸ ’ਤੇ ਜਾਨਲੇਵਾ ਹਮਲਾ ਕਰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ: ਦਰਬਾਰ ਸਾਹਿਬ ਤੋਂ ਪਰਤ ਰਹੇ ਪਰਿਵਾਰ ਨਾਲ ਗੰਨ ਪੁਆਇੰਟ ’ਤੇ ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਲੁੱਟ
ਪਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਤੀ-ਪਤਨੀ ਵੱਲੋਂ ਕੀਤੇ ਗਏ ਹਮਲੇ ’ਚ ਉਹ ਗੰਭੀਰ ਰੂਪ ਜ਼ਖ਼ਮੀ ਹੋਇਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਨੇ ਅਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਪਤੀ-ਪਤਨੀ ਬਲਜੀਤ ਸਿੰਘ ਅਤੇ ਮਨਜੀਤ ਕੌਰ ਖ਼ਿਲਾਫ਼ ਧਾਰਾ 307, 323, 341, 506, 427 ਦੇ ਤਹਿਤ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਪਤੀ-ਪਤਨੀ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਹੇ ਹਨ।
ਇਹ ਵੀ ਪੜ੍ਹੋ: ਜੇਲ੍ਹਾਂ ’ਚ ਬੰਦ ਗੈਂਗਸਟਰਾਂ ’ਤੇ ਵੱਡੇ ਸ਼ਿਕੰਜੇ ਦੀ ਤਿਆਰੀ 'ਚ ਪੰਜਾਬ ਸਰਕਾਰ, ਮਦਦਗਾਰ ਵੀ ਹੋਣਗੇ ਤਲਬ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ