ਸੜਕ ਹਾਦਸੇ ''ਚ ਪਤੀ-ਪਤਨੀ ਹੋਏ ਜ਼ਖ਼ਮੀ
Thursday, May 01, 2025 - 05:10 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਹਾਈਵੇਅ 'ਤੇ ਫੋਕਲ ਪੁਆਇੰਟ ਟਾਂਡਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਕਾਰ ਸਵਾਰ ਜੋੜਾ ਜ਼ਖ਼ਮੀ ਹੋ ਗਿਆ। ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੁਧਿਆਣਾ ਵੱਲ ਜਾ ਰਹੇ ਕਾਰ ਸਵਾਰ ਜੋੜੇ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਝਾੜੀਆਂ ਵਿਚ ਉੱਤਰ ਗਈ। ਜਿਸ ਕਾਰਨ ਕਾਰ ਵਿਚ ਸਵਾਰ ਸੰਜੇ ਕੁਮਾਰ ਪੁੱਤਰ ਦਰਸ਼ਨ ਕੁਮਾਰ ਵਾਸੀ ਜੀ ਕੇ ਅਸਟੇਟ ਮੁੰਡੀਆ ਕਲਾ ਲੁਧਿਆਣਾ ਅਤੇ ਉਸ ਦੀ ਪਤਨੀ ਸੀਮਾ ਵਿੱਗ ਜ਼ਖ਼ਮੀ ਹੋ ਗਏ। ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ ਰੋਹਿਤ ਕੁਮਾਰ ਅਤੇ ਰੁਚਿਕਾ ਡਡਵਾਲ ਨੇ ਮਦਦ ਕਰਕੇ ਜ਼ਖ਼ਮੀਆਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e