ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ, ਵਾਲ-ਵਾਲ ਬਚਿਆ ਬੱਚਾ
Thursday, Apr 10, 2025 - 03:31 PM (IST)

ਨੂਰਪੁਰਬੇਦੀ (ਸੰਜੀਵ ਭੰਡਾਰੀ)-ਖੇਤਰ ਪਿੰਡ ਟਿੱਬਾ ਨੰਗਲ ਸਥਿਤ ਬਰੌਟਾ ਫਾਰਮ ਲਾਗੇ ਇਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਪਤੀ, ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਦਕਿ ਉਨ੍ਹਾਂ ਦੇ ਬੱਚੇ ਦਾ ਵਾਲ-ਵਾਲ ਬਚਾਅ ਹੋ ਗਿਆ। ਨੂਰਪੁਰਬੇਦੀ ਪੁਲਸ ਵੱਲੋਂ ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਦੀਪੂ ਪੁੱਤਰ ਸੋਮਨਾਥ ਨਿਵਾਸੀ ਪਿੰਡ ਟਿੱਬਾ ਨੰਗਲ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਬੀਤੇ ਦਿਨ ਉਹ ਆਪਣੀ ਪਤਨੀ ਅਤੇ ਬੇਟੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਸਹੁਰੇ ਘਰ ਹੋ ਕੇ ਆਪਣੇ ਪਿੰਡ ਟਿੱਬਾ ਨੰਗਲ ਨੂੰ ਜਾ ਰਿਹਾ ਸੀ।
ਇਹ ਵੀ ਪੜ੍ਹੋ: Big Breaking: ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਇਸ ਦੌਰਾਨ ਜਦੋਂ ਉਹ ਪਿੰਡ 'ਚ ਸਥਿਤ ਬਰੌਟਾ ਫਾਰਮ ਨੇੜੇ ਪਹੁੰਚੇ ਤਾਂ ਇਕ ਕਾਰ ਮਾਰਕਾ ਕੀਆ ਦੇ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰੀ। ਜਿਸ 'ਤੇ ਮੋਟਰਸਾਈਕਲ ਚਾਲਕ ਅਤੇ ਉਸ ਦੀ ਪਤਨੀ ਹੇਠਾਂ ਸੜਕ 'ਤੇ ਡਿੱਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਦਕਿ ਬੱਚੇ ਦਾ ਵਾਲ-ਵਾਲ ਬਚਾਅ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
ਇਸ ਦੌਰਾਨ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਜ਼ਖ਼ਮੀਆਂ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਇਲਾਜ ਲਈ ਹਸਪਤਾਲ ਵਿਖੇ ਭਰਤੀ ਕਰਵਾਇਆ। ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਸੱਜੀ ਲੱਤ ਟੁੱਟ ਗਈ। ਜਿਸ ਨੂੰ ਸੁਰਜੀਤ ਹਸਪਤਾਲ ਰੂਪਨਗਰ ਅਤੇ ਉਸ ਦੀ ਪਤਨੀ ਦਾ ਚੂਲਾ ਟੁੱਟ ਜਾਣ 'ਤੇ ਉਸ ਨੂੰ ਸਰਜਰੀ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦੱਸੇ ਗਏ ਕਾਰ ਦੇ ਨੰਬਰ ਅਨੁਸਾਰ ਉਸ ਦੇ ਨਾਮਲੂਮ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e