ਐਕਟਿਵਾ ਸਵਾਰ ਪਤੀ-ਪਤਨੀ ਤੋਂ ਚਾਕੂ ਦੀ ਨੋਕ ’ਤੇ ਲੁੱਟ-ਖੋਹ

11/18/2019 11:26:47 PM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਚੱਬੇਵਾਲ ਦੇ ਅਧੀਨ ਆਉਂਦੇ ਰੋਡ਼ੀਆਂ ਪਿੰਡ ਦੇ ਰਹਿਣ ਵਾਲੇ ਐਕਟਿਵਾ ਸਵਾਰ ਪਤੀ-ਪਤਨੀ ਨਾਲ ਚਾਕੂ ਦੀ ਨੋਕ ’ਤੇ ਲੁੱਟ ਖੋਹ ਕਰਕੇ ਫਰਾਰ ਹੋਏ ਅਣਪਛਾਤੇ ਦੋਸ਼ੀਆਂ ਦੇ ਖਿਲਾਫ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਸ਼ਿਕਾਇਤ ਵਿਚ ਰੋਡ਼ੀਆਂ ਪਿੰਡ ਦੇ ਰਹਿਣ ਵਾਲੇ ਰਣਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਪਤਨੀ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਪੱਟੀ ਪਿੰਡ ਜਾ ਰਿਹਾ ਸੀ। ਰਸਤੇ ਵਿਚ ਇਕ ਹੀ ਮੋਟਰਸਾਈਕਲ ’ਤੇ ਸਵਾਰ 3 ਅਣਪਛਾਤੇ ਲੁਟੇਰਿਆਂ ਨੇ ਉਸਦਾ ਰਸਤਾ ਰੋਕ ਕੇ ਚਾਕੂ ਦੀ ਨੋਕ ’ਤੇ 5000 ਰੁਪਏ, ਪਤਨੀ ਦੇ ਗਹਿਣੇ ਤੇ ਮੋਬਾਇਲ ਫੋਨ ਖੋਹ ਲਿਆ। ਇਹੀ ਨਹੀਂ ਜਾਣ ਤੋਂ ਪਹਿਲਾਂ ਐਕਟਿਵਾ ਨੂੰ ਲਾਕ ਕਰ ਕੇ ਚਾਬੀ ਵੀ ਆਪਣੇ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਰਣਜੀਤ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਲੁਟੇਰਿਆਂ ਦੇ ਖਿਲਾਫ ਧਾਰਾ 379 ਬੀ ਦੇ ਅਧੀਨ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Bharat Thapa

Content Editor

Related News