ਸੜਕ ਹਾਦਸੇ ’ਚ ਜ਼ਖ਼ਮੀ ਪਤੀ ਨੇ ਤੋੜਿਆ ਦਮ, ਔਰਤ ਜ਼ਖ਼ਮੀ
Sunday, Apr 06, 2025 - 02:42 PM (IST)

ਜਲੰਧਰ (ਸੁਨੀਲ)–ਜਲੰਧਰ-ਪਠਾਨਕੋਟ ਮਾਰਗ ’ਤੇ ਸਥਿਤ ਰਾਏਪੁਰ-ਰਸੂਲਪੁਰ ਸਾਹਮਣੇ ਬੀਤੇ ਦਿਨੀਂ ਸੜਕ ਹਾਦਸੇ ਵਿਚ ਪਤੀ-ਪਤਨੀ ਜ਼ਖ਼ਮੀ ਹੋ ਗਏ ਸਨ ਅਤੇ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਔਰਤ ਦੀ ਹਾਲਤ ਗੰਭੀਰ ਹੈ।
ਜਾਣਕਾਰੀ ਦਿੰਦੇ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਰਮਿੰਦਰ ਸਿੰਘ ਪੁੱਤਰ ਖ਼ੁਸ਼ੀ ਰਾਮ ਨਿਵਾਸੀ ਪੁਰਾਣੀ ਆਬਾਦੀ ਭੋਗਪੁਰ ਆਪਣੀ ਪਤਨੀ ਨਿਰਮਲ ਕੌਰ ਨਾਲ ਮੋਟਰਸਾਈਕਲ ’ਤੇ ਜਲੰਧਰ ਤੋਂ ਦਵਾਈ ਲੈ ਕੇ ਘਰ ਵਾਪਸ ਜਾ ਰਿਹਾ ਸੀ।
ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਬਣਿਆ ਦਹਿਸ਼ਤ ਦਾ ਮਾਹੌਲ
ਜਦੋਂ ਉਹ ਰਾਏਪੁਰ-ਰਸੂਲਪੁਰ ਸਾਹਮਣੇ ਪਹੁੰਚੇ ਤਾਂ ਭੋਗਪੁਰ ਤੋਂ ਦੂਜੇ ਪਾਸੇ ਪ੍ਰਾਈਵੇਟ ਬੱਸ ਡਰਾਈਵਰ ਅਤੇ ਕਾਰ ਚਾਲਕ ਇਕ-ਦੂਜੇ ਨੂੰ ਓਵਰਟੇਕ ਕਰ ਰਹੇ ਸਨ ਕਿ ਇੰਨੇ ਵਿਚ ਕਾਰ ਬੇਕਾਬੂ ਹੋ ਗਈ ਅਤੇ ਸੜਕ ਦਾ ਡਿਵਾਈਡਰ ਪਾਰ ਕਰਕੇ ਦੂਜੇ ਪਾਸੇ ਮੋਟਰਸਾਈਕਲ ’ਤੇ ਜਾ ਰਹੇ ਜੋੜੇ ਨਾਲ ਟਕਰਾਅ ਗਈ। ਇਸ ਟੱਕਰ ਵਿਚ ਜੋੜਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਸੀ ਅਤੇ ਜਿਨ੍ਹਾਂ ਵਿਚੋਂ ਪਰਮਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਦਿੱਲੀ ਨੰਬਰ ਦੀ ਸਵਿੱਫਟ ਦਾ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚੈੱਕ ਕਰ ਰਹੀ ਹੈ। ਏ. ਐੱਸ. ਆਈ. ਨੇ ਕਿਹਾ ਕਿ ਦੋਵਾਂ ਵਾਹਨਾਂ ਨੂੰ ਪੁਲਸ ਜਲਦ ਟ੍ਰੇਸ ਕਰ ਕੇ ਚਾਲਕਾਂ ਨੂੰ ਕਾਬੂ ਕਰ ਲਵੇਗੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਥਾਣੇ ਦੀ ਹਵਾਲਾਤ 'ਚੋਂ ਫਰਾਰ ਹੋਇਆ ਨੌਜਵਾਨ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e