ਭਿਆਨਕ ਸੜਕ ਹਾਦਸੇ ਦੌਰਾਨ ਪਤੀ ਦੀ ਮੌਤ, ਪਤਨੀ ਤੇ ਭਾਣਜਾ ਜ਼ਖਮੀ

12/27/2019 12:43:49 AM

ਜਲੰਧਰ, (ਮਹੇਸ਼)— ਜੰਡਿਆਲਾ-ਜਲੰਧਰ ਕੈਂਟ ਰੋਡ 'ਤੇ ਜਮਸ਼ੇਰ ਨੇੜੇ ਮਨੀਲਾ ਰਿਜ਼ਾਰਟ ਦੇ ਸਾਹਮਣੇ ਤੇਜ਼ ਰਫਤਾਰ ਆਈ-10 ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 30 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਰਾਖਲ ਤੇ ਭਾਣਜਾ ਜੌਨ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜਾਰਜ ਪੁੱਤਰ ਡੇਵਿਡ ਮਸੀਹ ਵਾਸੀ ਪਿੰਡ ਲਾਂਬੜੀ ਥਾਣਾ ਲਾਂਬੜਾ ਵਜੋਂ ਹੋਈ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਡਾਕਟਰਾਂ ਨੇ ਮ੍ਰਿਤਕ ਦੀ ਪਤਨੀ ਰਾਖਲ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਦੋਂਕਿ ਭਾਣਜਾ ਜੌਨ ਖਤਰੇ ਤੋਂ ਬਾਹਰ ਹੈ। ਪੁਲਸ ਮੁਤਾਬਕ ਕਰੀਬ 10-11 ਮਹੀਨੇ ਪਹਿਲਾਂ ਹੀ ਮ੍ਰਿਤਕ ਜਾਰਜ ਦਾ ਵਿਆਹ ਹੋਇਆ ਸੀ ਤੇ ਉਹ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।


KamalJeet Singh

Content Editor

Related News