ਪਤਨੀ ਦੇ ਪੇਕੇ ਜਾਣ ਤੋਂ ਪ੍ਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ

07/26/2021 3:10:19 PM

ਜਲੰਧਰ (ਮ੍ਰਿਦੁਲ)-ਬਸਤੀ ਸ਼ੇਖ ਨੇੜੇ ਸਥਿਤ ਗੋਬਿੰਦ ਨਗਰ ਵਿਚ ਇਕ ਨੌਜਵਾਨ ਨੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੇ ਪਤਨੀ ਦੇ ਪੇਕੇ ਜਾਣ ਤੋਂ ਬਾਅਦ ਪ੍ਰੇਸ਼ਾਨ ਹੋ ਕੇ ਇਹ ਕਦਮ ਚੁੱਕਿਆ। ਮ੍ਰਿਤਕ ਦੀ ਪਛਾਣ ਰੋਹਿਤ (19) ਮੂਲ ਵਾਸੀ ਦਰਭੰਗਾ, ਬਿਹਾਰ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ। ਪੁਲਸ ਮੁਤਾਬਕ ਮ੍ਰਿਤਕ ਕੋਲੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ।

ਇਹ ਵੀ ਪੜ੍ਹੋ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ, ਟਾਂਡਾ 'ਚ ਭਿਆਨਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ

PunjabKesari

ਏ. ਐੱਸ. ਆਈ. ਕੁਲਦੀਪ ਨੇ ਦੱਸਿਆ ਕਿ ਮ੍ਰਿਤਕ ਰੋਹਿਤ ਦੇ ਗੁਆਂਢੀ ਸ਼ਿਵ ਸ਼ੰਕਰ ਮਾਧੋ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਿਹਾ ਕਿ ਰੋਹਿਤ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਪਰ ਕੁਝ ਦਿਨ ਪਹਿਲਾਂ ਉਸ ਦੀ ਪਤਨੀ ਕਿਸੇ ਗੱਲ ਨੂੰ ਲੈ ਕੇ ਰੁੱਸਣ ਤੋਂ ਬਾਅਦ ਪੇਕੇ ਚਲੀ ਗਈ, ਜਿਸ ਤੋਂ ਬਾਅਦ ਉਹ ਕਾਫ਼ੀ ਪ੍ਰੇਸ਼ਾਨ ਰਹਿਣ ਲੱਗਾ। ਉਹ ਆਪਣੇ ਕੰਮ ’ਤੇ ਵੀ ਨਹੀਂ ਜਾਂਦਾ ਸੀ। ਐਤਵਾਰ ਉਸ ਨੂੰ ਰੋਹਿਤ ਨਾਲ ਕੁਝ ਕੰਮ ਸੀ ਤਾਂ ਉਸ ਦੇ ਘਰ ਸਵੇਰੇ ਗਿਆ ਤਾਂ ਕਾਫ਼ੀ ਦੇਰ ਤੱਕ ਕਮਰੇ ਵਿਚੋਂ ਬਾਹਰ ਨਾ ਆਉਣ ’ਤੇ ਜਦੋਂ ਕਮਰੇ ਦੀ ਖਿੜਕੀ ਵਿਚੋਂ ਵੇਖਿਆ ਤਾਂ ਉਸ ਦੀ ਲਾਸ਼ ਕਮਰੇ ਵਿਚ ਫਾਹੇ ਨਾਲ ਲਟਕ ਰਹੀ ਸੀ।

ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਰੋਹਿਤ ਦੇ ਬਿਹਾਰ ਰਹਿੰਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਬਿਆਨਾਂ ਮੁਤਾਬਕ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਰੋਹਿਤ ਵੱਲੋਂ ਖੁਦਕੁਸ਼ੀ ਕਰਨ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ: ਸਕੂਲਾਂ ’ਚ ਪਰਤੀ ਰੌਣਕ, ਪੰਜਾਬ ਭਰ ’ਚ ਖੁੱਲ੍ਹੇ 10ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News