ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਤੇ ਬੱਚਾ ਜ਼ਖ਼ਮੀ

07/14/2022 12:40:45 PM

ਜਲੰਧਰ ਛਾਉਣੀ (ਮਹੇਸ਼, ਦੁੱਗਲ)–ਜਲੰਧਰ ਛਾਉਣੀ-ਨਲਵਾ ਰੋਡ ਦੁਸਹਿਰਾ ਮੈਦਾਨ ਨੇੜੇ ਬੁੱਧਵਾਰ ਨੂੰ ਬਲੈਰੋ ਗੱਡੀ ਨੇ ਇਕ ਮੋਟਰਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ ਜੋਕਿ ਨਕੋਦਰ ਤੋਂ ਜਲੰਧਰ ਨੂੰ ਆ ਰਹੇ ਸਨ। ਮੋਟਰਸਾਈਕਲ ਸਵਾਰ ਪਤੀ ਰਾਜੂ (38), ਪਤਨੀ ਭਾਰਤੀ (35) ਅਤੇ ਉਨ੍ਹਾਂ ਦਾ ਛੋਟਾ ਬੱਚਾ ਹਰਸ਼ (8) ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਨ੍ਹਾਂ ਨੂੰ ਰਾਮਾ ਮੰਡੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ: ਪਹਿਲੀ ਵਾਰ ਜਾਣਾ ਸੀ 4 ਸਾਲਾ ਮਾਸੂਮ ਨੇ ਸਕੂਲ, ਵਾਪਰਿਆ ਅਜਿਹਾ ਭਾਣਾ ਕਿ ਮਾਂ-ਪੁੱਤ ਦੀ ਹੋ ਗਈ ਮੌਤ

ਘਟਨਾ ਦੀ ਸੂਚਨਾ ਮਿਲਦੇ ਹੀ ਕੈਂਟ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਘਟਨਾ ਸਥਾਨ ’ਤੇ ਮੌਜੂਦ ਅੱਖੀਂ ਵੇਖਣ ਵਾਲਿਆਂ ਮੁਤਾਬਕ ਸੜਕ ਵਿਚਕਾਰ ਆਰਮੀ ਵੱਲੋਂ ਬੈਰੀਕੇਡ ਲਗਾਇਆ ਗਿਆਸੀ, ਜਿਸ ਨੂੰ ਬਲੈਰੋ ਚਾਲਕ ਕਰਾਸ ਕਰਨ ਲੱਗਾ ਤਾਂ ਉਸ ਦੀ ਗੱਡੀ ਦਾ ਅਗਲਾ ਟਾਇਰ ਫਟ ਗਿਆ, ਜਿਸ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਉਸ ਨੇ ਆਪਣੀ ਲਪੇਟ ਵਿਚ ਲੈ ਲਿਆ। ਹਸਪਤਾਲ ਦੇ ਡਾਕਟਰਾਂ ਮੁਤਾਬਕ ਤਿੰਨਾਂ ਦੀ ਹਾਲਤ ਸਥਿਰ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰਨ ਵਿਚ ਜੁਟੀ ਹੈ।

ਇਹ ਵੀ ਪੜ੍ਹੋ: ਮੋਰਿੰਡਾ ਵਿਖੇ ਸੀਵਰੇਜ ਦੇ ਪਾਣੀ 'ਚ ਡੁੱਬਣ ਨਾਲ 2 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News