ਨਸ਼ਾ ਵੇਚਣ ਦਾ ਧੰਦਾ ਕਰਦੇ ਸਨ ਪਤੀ-ਪਤਨੀ, ਚੜ੍ਹੇ ਪੁਲਸ ਅੜਿੱਕੇ

06/28/2020 1:11:55 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ, ਕੁਲਦੀਸ਼)— ਟਾਂਡਾ ਪੁਲਸ ਨੇ ਪਿੰਡ ਮਿਆਣੀ ਨਜ਼ਦੀਕ ਨਸ਼ੇ ਵੇਚਣ ਦਾ ਧੰਦਾ ਕਰਨ ਵਾਲੇ ਪਤੀ ਪਤਨੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਡੀ. ਐੱਸ. ਪੀ. ਦਲਜੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਦੇ ਏ. ਐੱਸ. ਆਈ. ਜਸਪਾਲ ਸਿੰਘ ਦੀ ਟੀਮ ਨੇ ਪੀਰਾਂ ਦੀ ਦਰਗਾਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਦੀ ਟੀਮ ਜਦੋਂ ਮਿਆਣੀ ਭੂਲਪੁਰ ਸੰਪਰਕ ਸੜਕ 'ਤੇ ਗਸ਼ਤ ਕਰ ਰਹੀ ਸੀ ਤਾਂ ਕਿਸੇ ਖਾਸ ਮੁਖਬਰ ਨੇ ਪੁਲਸ ਟੀਮ ਨੂੰ ਉਕਤ ਮੁਲਜਮਾਂ ਬਾਰੇ ਜਾਣਕਾਰੀ ਦਿੱਤੀ ਕਿ ਦੋਵੇਂ ਨਸ਼ਾ ਵੇਚਣ ਦੇ ਆਦੀ ਹਨ ਅਤੇ ਪਹਿਲਾਂ ਵੀ ਉਸ 'ਤੇ ਮਾਮਲੇ ਦਰਜ ਹਨ ਅਤੇ ਅੱਜ ਵੀ ਨਸ਼ੇ ਸਮੇਤ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਭੂਲਪੁਰ ਵੱਲੋਂ ਆਪਣੇ ਘਰ ਮਿਆਣੀ ਵੱਲ ਆ ਰਹੇ ਹਨ। ਮਿਲੀ ਗੁਪਤ ਸੂਚਨਾ ਤੋਂ ਬਾਅਦ ਮੌਕੇ 'ਤੇ ਪੁਲਸ ਨੇ ਦੋਹਾਂ ਨੂੰ ਗਿਫ਼ਤਾਰ ਕਰ ਲਿਆ। ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ।

ਇਹ ਵੀ ਪੜ੍ਹੋ: ਫਗਵਾੜਾ ਗੇਟ ਗੋਲੀਕਾਂਡ ਦੀ ਸਾਹਮਣੇ ਆਈ CCTV ਫੁਟੇਜ, ਹਰਿਆਣਾ ਪੁਲਸ ਦੀ ਕਹਾਣੀ ਦਾ ਖੁੱਲ੍ਹਿਆ ਰਾਜ਼

ਗ੍ਰਿਫ਼ਤਾਰ ਕੀਤੇ ਗਏ ਸਕੂਟੀ ਸਵਾਰ ਪਤੀ ਪਤੀ-ਪਤਨੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਮਲੂਕ ਸਿੰਘ ਅਤੇ ਉਸ ਦੀ ਪਤਨੀ ਸ਼ੀਲਾ ਰਾਣੀ ਵਾਸੀ ਪਿੰਡ ਮਿਆਣੀ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਅੰਮ੍ਰਿਤਪਾਲ ਸਿੰਘ ਤੋਂ 150 ਨਸ਼ੀਲਾ ਪਾਊਡਰ ਅਤੇ ਸ਼ੀਲਾ ਰਾਣੀ ਤੋਂ 7 ਗ੍ਰਾਮ ਨਸ਼ੀਲਾ ਪਾਊਡਰ ਅਤੇ 450 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਟਾਂਡਾ ਪੁਲਸ ਨੇ ਉਕਤ ਦੋਵਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਦਾ ਪਰਿਵਾਰ ਅੱਜ ਖਾ ਰਿਹੈ ਦਰ-ਦਰ ਦੀਆਂ ਠੋਕਰਾਂ


shivani attri

Content Editor

Related News