ਖੂਹ ''ਚੋਂ ਜ਼ਹਿਰੀਲੀ ਗੈਸ ਚੜ੍ਹਨ ਨਾਲ ਪ੍ਰਵਾਸੀ ਮਜ਼ਦੂਰ ਪਤੀ-ਪਤਨੀ ਦੀ ਮੌਤ

7/20/2019 6:09:03 PM

ਰਾਹੋਂ (ਪ੍ਰਭਾਕਰ)— ਕਿਸਾਨ ਦੇ ਖੇਤਾਂ 'ਚ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਪਤੀ-ਪਤਨੀ ਦੀ ਖੂਹੀ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ ਮੌਤ ਹੋਣ ਦਾ ਸਮਾਚਾਰ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਗੌਰਵ ਧੀਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਪਿੰਡ ਬਹਿਲੂਰਾਂ ਮੋੜ ਦੇ ਕੋਲ ਕਿਸਾਨ ਗੁਰਦਿਆਲ ਸਿੰਘ ਦੀ ਮੋਟਰ 'ਤੇ ਪ੍ਰਵਾਸੀ ਮਜ਼ਦੂਰ ਮਧੂ ਤਾਨੀ (35) ਪੁੱਤਰ ਮੁਕਤੀ ਤਾਨੀ ਅਤੇ ਉਸ ਦੀ ਪਤਨੀ ਮਾਲਤੀ ਦੇਵੀ (31) ਜੋ ਕਿ ਸਵੇਰੇ ਸਵਾ 7 ਵਜੇ ਦੇ ਕਰੀਬ ਖੂਹੀ ਦੇ 'ਚੋਂ ਪੱਖੇ ਦੀ ਹਵਾ ਕੱਢਣ ਗਏ ਸਨ ਤਾਂ ਦੋਹਾਂ ਨੂੰ ਖੂਹੀ ਦੀ ਜ਼ਹਿਰੀਲੀ ਗੈਸ ਚੜ੍ਹ ਗਈ। ਇਸ ਕਰੇਕ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਦੇ ਹੀ ਐੱਸ. ਪੀ. ਹੈੱਡਕੁਆਰਟਰ ਨਵਾਂਸ਼ਹਿਰ ਹਰੀਸ਼ ਦਿਆਮਾ ਅਤੇ ਡੀ. ਐੱਸ. ਪੀ. ਕੈਲਾਸ਼ ਚੰਦਰ ਮੌਕੇ 'ਤੇ ਪਹੁੰਚੇ। ਜਿਨ੍ਹਾਂ ਨੇ ਮੌਕੇ ਦਾ ਜਾਇਜ਼ਾ ਲੈਣ ਉਪਰੰਤ ਏ. ਐੱਸ. ਆਈ. ਕਰਮਜੀਤ ਸਿੰਘ ਨੂੰ 174 ਦੀ ਕਾਰਵਾਈ ਕਰਨ ਲਈ ਕਿਹਾ ਅਤੇ ਦੋਵਾਂ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।


shivani attri

Edited By shivani attri