ਟਾਇਰ ਫੱਟਣ ਮਗਰੋਂ ਡਿਵਾਈਡਰ ਨਾਲ ਟਕਰਾਈ ਕਾਰ, ਵਾਲ-ਵਾਲ ਬਚੇ ਪਤੀ-ਪਤਨੀ
Tuesday, Dec 17, 2024 - 06:09 PM (IST)
ਕਾਠਗੜ੍ਹ (ਰਾਜੇਸ਼ ਸ਼ਰਮਾ)- ਬਲਾਚੌਰ-ਰੂਪਨਗਰ ਨੈਸ਼ਨਲ ਹਾਈਵੇਅ 'ਤੇ ਇਕ ਢਾਬੇ ਨੇੜੇ ਟਾਇਰ ਫਟਣ ਕਾਰਨ ਡਿਵਾਈਡਰ ਨਾਲ ਟਕਰਾਉਂਦੀ ਹੋਈ ਇਕ ਕਾਰ ਹਾਦਸੇ ਦਾ ਸ਼ਿਕਾਰ ਹੁੰਦੀ ਹੋਈ ਪਲਟੀਆਂ ਖਾ ਕੇ ਦੂਜੀ ਰੋਡ 'ਤੇ ਜਾ ਡਿੱਗੀ। ਹਾਦਸੇ ਦੌਰਾਨ ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਦੇ ਮਾਮੂਲੀ ਸੱਟਾਂ ਤਾਂ ਜ਼ਰੂਰ ਲੱਗੀਆਂ ਪਰ ਕਿਸੇ ਵੀ ਤਰ੍ਹਾਂ ਦੀ ਜਾਨੀ ਨੁਕਸਾਨ ਤੋਂ ਉਨ੍ਹਾਂ ਦਾ ਵਾਲ-ਵਾਲ ਬਚਾ ਹੋ ਗਿਆ।
ਇਹ ਵੀ ਪੜ੍ਹੋ- ਕੱਢ ਲਓ ਮੋਟੀਆਂ-ਮੋਟੀਆਂ ਜੈਕਟਾਂ, ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਡ ਦੀ ਭਵਿੱਖਬਾਣੀ
ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਐੱਫ਼. ਟੀਮ ਦੇ ਇੰਚਾਰਜ ਏ. ਐੱਸ. ਆਈ. ਕੁਲਵੀਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਉਹ ਆਪਣੀ ਟੀਮ ਨਾਲ ਘਟਨਾ ਸਥਾਨ 'ਤੇ ਪਹੁੰਚੇ ਤਾਂ ਪਤਾ ਲੱਗਾ ਕਿ ਇਕ ਆਈ 20 ਕਾਰ, ਜਿਸ ਨੂੰ ਰਵੀਕਾਂਤ ਪੁੱਤਰ ਰਾਜ ਕੁਮਾਰ ਵਾਸੀ ਮੋਹਾਲੀ ਅਤੇ ਉਨ੍ਹਾਂ ਦੀ ਪਤਨੀ ਪੁਸ਼ਿਨ ਵਾਸੀ ਮੋਹਾਲੀ ਜੋਕਿ ਜਲੰਧਰ ਤੋਂ ਮੋਹਾਲੀ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਉਕਤ ਨੈਸ਼ਨਲ ਹਾਈਵੇਅ 'ਤੇ ਮੌਜੂਦ ਢਾਬੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦਾ ਅਚਾਨਕ ਅਗਲਾ ਟਾਇਰ ਫਟ ਗਿਆ, ਜਿਸ ਨਾਲ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟੀਆਂ ਖਾਂਦੀ ਹੋਈ ਦੂਜੇ ਪਾਸੇ ਰੋਡ 'ਤੇ ਜਾ ਡਿੱਗੀ।
ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਦੇ ਮਾਮੂਲੀ ਸੱਟਾਂ ਤਾਂ ਜ਼ਰੂਰ ਲੱਗੀਆਂ ਹਨ ਪਰ ਉਨ੍ਹਾਂ ਦਾ ਜਾਨੀ ਨੁਕਸਾਨ ਤੋਂ ਵਾਲ-ਵਾਲ ਬਚਾਅ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਐੱਸ. ਐੱਸ. ਐੱਫ਼. ਦੀ ਟੀਮ ਵੱਲੋਂ ਪਤੀ-ਪਤਨੀ ਨੂੰ ਫਸਟ ਏਡ ਦਿੱਤਾ ਗਿਆ ਅਤੇ ਨੈਸ਼ਨਲ ਹਾਈਵੇਅ ਦੀ ਰਿਕਵਰੀ ਵੈਨ ਦੀ ਸਹਾਇਤਾ ਨਾਲ ਕਾਰ ਨੂੰ ਰੋਡ ਤੋਂ ਪਾਸੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ ਅਤੇ ਇਸ ਘਟਨਾ ਦੀ ਸੂਚਨਾ ਕੰਟਰੋਲ ਰੂਮ ਨਵਾਂਸ਼ਹਿਰ ਅਤੇ ਸਬੰਧਤ ਥਾਣੇ ਨੂੰ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੁੜ ਦਹਿਲਿਆ ਪੰਜਾਬ, ਘਰ 'ਚ ਦਾਖ਼ਲ ਹੋ 'ਆਪ' ਵਰਕਰ 'ਤੇ ਚਲਾ ਦਿੱਤੀਆਂ ਗੋਲ਼ੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8