ਹੁਸ਼ਿਆਰਪੁਰ ਵਿਖੇ ਸਿਹਤ ਵਿਭਾਗ ਦੀ 403 ਘਰਾਂ ’ਚ ਦਸਤਕ, 30 ਕੰਟੇਨਰਾਂ ’ਚ ਮਿਲਿਆ ਮੱਛਰਾਂ ਦਾ ਲਾਰਵਾ
Saturday, Jun 10, 2023 - 01:17 PM (IST)

ਹੁਸ਼ਿਆਰਪੁਰ (ਘੁੰਮਣ)-ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਦੇ ਨਾਲ ਹੀ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੋਰਨ ਬੀਮਾਰੀਆਂ ਦੀ ਗਿਣਤੀ ਵੀ ਵਧਣ ਲੱਗ ਜਾਂਦੀ ਹੈ। ਜਾਗਰੂਕਤਾ ਅਤੇ ਸਰਵੇਖਣ ਗਤੀਵਿਧੀਆਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀਆਂ ਗਈਆਂ ਹਨ।
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਵੱਲੋਂ ਘਰ-ਘਰ ਜਾ ਕੇ ਕੂਲਰਾਂ, ਗਮਲਿਆਂ, ਛੱਤਾਂ, ਫਰਿੱਜਾਂ ਦੀਆਂ ਟਰੇਆਂ ਆਦਿ ’ਚ ਜਮ੍ਹਾ ਪਾਣੀ ਨੂੰ ਨਸ਼ਟ ਕਰਵਾ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸੁੱਕਾ ਰੱਖਿਆ ਜਾਵੇ, ਤਾਂ ਜੋ ਇਹ ਬੀਮਾਰੀਆਂ ਨੂੰ ਫੈਲਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਅੱਜ ਸ਼ਹਿਰੀ ਖੇਤਰ ’ਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 403 ਘਰਾਂ ’ਚ ਦਸਤਕ ਦੇ ਕੇ ਕੰਟੇਨਰਾਂ ਦੀ ਚੈਕਿੰਗ ਕੀਤੀ ਅਤੇ ਇਨ੍ਹਾਂ ’ਚੋਂ 30 ਕੰਟੇਨਰਾਂ ’ਚ ਲਾਰਵਾ ਪਾਇਆ ਗਿਆ, ਜਿਨ੍ਹਾਂ ਨੂੰ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਮਲੋਟ 'ਚ ਵੱਡੀ ਵਾਰਦਾਤ, ਤੜਕਸਾਰ ਡਾਕਟਰ ਦਾ ਬੇਰਹਿਮੀ ਨਾਲ ਕਤਲ
ਇਸ ਮੌਕੇ ’ਤੇ ਸਿਹਤ ਕਰਮਚਾਰੀਆਂ ਨੇ ਮਲੇਰੀਆ ਅਤੇ ਡੇਂਗੂ ਰੋਗ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ। ਮੱਛਰ ਦੇ ਕੱਟਣ ਤੋਂ ਬਚਣ ਲਈ ਅਸੀਂ ਦਿਨ ਵੇਲੇ ਪੂਰੀ ਬਾਹਾਂ ਵਾਲੇ ਕੱਪੜੇ ਪਾ ਕੇ, ਮੱਛਰ ਭਜਾਉਣ ਵਾਲੀ ਕਰੀਮ ਦੀ ਵਰਤੋਂ ਕਰ ਕੇ ਅਤੇ ਸਫਾਈ ਦਾ ਪੂਰਾ ਧਿਆਨ ਰੱਖ ਕੇ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੋ ਅਤੇ ਸਰਵੇ ਕਰਨ ਵਾਲੀਆਂ ਟੀਮਾਂ ਦਾ ਸਹਿਯੋਗ ਕਰੋ, ਤਾਂ ਜੋ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਸਕੇ।
ਇਹ ਵੀ ਪੜ੍ਹੋ- ਬਨੂੜ ਵਿਖੇ ਮਨੀਪੁਰ ਤੋਂ ਪੜ੍ਹਨ ਆਏ ਵਿਦਿਆਰਥੀ ਨੇ ਦੇਰ ਰਾਤ ਚੁੱਕਿਆ ਖ਼ੌਫ਼ਨਾਕ ਕਦਮ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani