ਜਲੰਧਰ-ਪਠਾਨਕੋਟ ਹਾਈਵੇਅ ’ਤੇ ਚੱਲਦੀ ਆਈ-20 ਕਾਰ ਨੂੰ ਲੱਗੀ ਅੱਗ
Thursday, May 08, 2025 - 04:38 PM (IST)

ਜਲੰਧਰ (ਵਰੁਣ)–ਜਲੰਧਰ-ਪਠਾਨਕੋਟ ਹਾਈਵੇਅ ’ਤੇ ਚੱਲਦੀ ਆਈ-20 ਕਾਰ ਨੂੰ ਅੱਗ ਲੱਗ ਗਈ। ਅੱਗ ਕਿਵੇਂ ਲੱਗੀ, ਇਸ ਨੂੰ ਲੈ ਕੇ ਕੋਈ ਪੁਸ਼ਟੀ ਨਹੀਂ ਹੋ ਸਕੀ ਪਰ ਪੂਰੀ ਕਾਰ ਸੜ ਕੇ ਸੁਆਹ ਹੋ ਗਈ। ਜਾਣਕਾਰੀ ਦਿੰਦੇ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਮੁਕੇਰੀਆਂ ਤੋਂ ਜਲੰਧਰ ਵੱਲ ਆ ਰਿਹਾ ਸੀ। ਜਿਵੇਂ ਹੀ ਸ਼੍ਰੀਮਨ ਹਸਪਤਾਲ ਕੋਲ ਪਹੁੰਚਿਆ ਤਾਂ ਕਾਰ ਵਿਚੋਂ ਅਚਾਨਕ ਧੂੰਆਂ ਨਿਕਲਣ ਲੱਗਾ।
ਇਹ ਵੀ ਪੜ੍ਹੋ: LOC 'ਤੇ ਪਲਵਲ ਦਾ ਜਵਾਨ ਲਾਂਸ ਨਾਇਕ ਦਿਨੇਸ਼ ਸ਼ਹੀਦ, CM ਭਗਵੰਤ ਮਾਨ ਵੱਲੋਂ ਦੁੱਖ਼ ਦਾ ਪ੍ਰਗਟਾਵਾ
ਜਲਦੀ ਵਿਚ ਕਸ਼ਮੀਰ ਸਿੰਘ ਕਾਰ ਵਿਚੋਂ ਬਾਹਰ ਨਿਕਲਿਆ ਅਤੇ ਵੇਖਦੇ ਹੀ ਵੇਖਦੇ ਕਾਰ ਵਿਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀਆਂ 3 ਗੱਡੀਆਂ ਮੌਕੇ ’ਤੇ ਪਹੁੰਚੀਆਂ। ਜਦੋਂ ਤਕ ਅੱਗ ਬੁਝੀ, ਤਦ ਤਕ ਕਾਰ ਸੜ ਕੇ ਸੁਆਹ ਹੋ ਚੁੱਕੀ ਸੀ। ਕਾਰ ਵਿਚ ਰੱਖੇ 20 ਹਜ਼ਾਰ ਰੁਪਏ ਵੀ ਸੜ ਕੇ ਸੁਆਹ ਹੋ ਗਏ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ 'ਚ ਭਲਕੇ ਤੋਂ 11 ਤਾਰੀਖ਼ ਤੱਕ ਛੁੱਟੀਆਂ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e