ਫਸਲਾਂ ਦੀ ਸਿੰਚਾਈ ਲਈ ਨਹਿਰੀ ਪਾਣੀ ਤੇ ਟਿਊਬਵੈੱਲਾਂ ਦੀ ਵਿਵਸਥਾ ਕਰਾਂਗੀ : ਨਿਮਿਸ਼ਾ ਮਹਿਤਾ

Wednesday, Feb 16, 2022 - 09:02 PM (IST)

ਗੜ੍ਹਸ਼ੰਕਰ (ਵਿਸ਼ੇਸ਼)-ਗੜ੍ਹਸ਼ੰਕਰ ਤੋਂ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜੇਕਰ ਹਲਕੇ ਦੇ ਲੋਕ ਉਨ੍ਹਾਂ ਨੂੰ ਵੋਟਾਂ ਦਾ ਆਸ਼ੀਰਵਾਦ ਦੇ ਕੇ ਵਿਧਾਨ ਸਭਾ 'ਚ ਭੇਜਦੇ ਹਨ ਤਾਂ ਉਹ ਹਲਕੇ ਦੇ ਪਿੰਡਾਂ 'ਚ ਫਸਲਾਂ ਦੀ ਸਿੰਚਾਈ ਲਈ ਪਾਣੀ ਦਾ ਪ੍ਰਬੰਧ ਕਰਨ ਦਾ ਕੰਮ ਪਹਿਲ ਦੇ ਆਧਾਰ 'ਤੇ ਕਰੇਗੀ। ਪਿੰਡ ਸਮੁੰਦੜਾ 'ਚ ਰਮਨ ਸਰਪੰਚ ਵੱਲੋਂ ਕਰਵਾਈ ਗਈ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਇਸ ਦੇ ਨਾਲ ਹੀ ਕੰਡੀ ਅਤੇ ਬੀਤ ਇਲਾਕੇ ਲਈ ਉਦਯੋਗ ਪੈਕੇਜ ਲਿਆ ਕੇ ਇਥੇ ਉਦਯੋਗ ਸਥਾਪਿਤ ਕੀਤੇ ਜਾਣਗੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ

PunjabKesari

ਨਿਮਿਸ਼ਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਅਸਥਾਨ ਖੁਰਾਲਗੜ੍ਹ ਸਾਹਿਬ ਲਈ ਕੇਂਦਰ ਸਰਕਾਰ ਤੋਂ ਕਰੋੜਾਂ ਰੁਪਏ ਦੀ ਗ੍ਰਾਂਟ ਦਿਵਾਈ ਜਾਵੇਗੀ ਅਤੇ ਇਸ ਪਵਿੱਤਰ ਅਸਥਾਨ ਨੂੰ ਸੈਰ-ਸਪਾਟਾ ਸਥਾਨ ਦੇ ਤੌਰ 'ਤੇ ਵਿਕਸਿਤ ਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਭਗਤ ਸਿੰਘ ਦੇ ਪਿੰਡ ਮੋਰਾਂਵਾਲੀ ਨੂੰ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਤੋਂ ਗ੍ਰਾਂਟ ਲਿਆਉਣ ਅਤੇ ਰਾਸ਼ਟਰੀ ਗੋਕੁਲ ਮਿਸ਼ਨ ਤਹਿਤ ਗੜ੍ਹਸ਼ੰਕਰ 'ਚ 300 ਕਰੋੜ 'ਚ ਗਊ ਸਫ਼ਾਰੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ :ਪਾਕਿ 'ਚ ਘੱਟ-ਗਿਣਤੀ ਦੀ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਇੰਡੀਅਨ ਵਰਲਡ ਫੋਰਮ ਨੇ ਗੁਟੇਰੇਸ ਨੂੰ ਲਿੱਖੀ ਚਿੱਠੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Karan Kumar

Content Editor

Related News