ਆਈ. ਏ. ਐੱਸ. ਰਾਹੁਲ ਗੁਪਤਾ ਬਣੇ ਆਯੁਰਵੇਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ
Thursday, Nov 17, 2022 - 05:57 PM (IST)

ਹੁਸ਼ਿਆਰਪੁਰ (ਜੈਨ)— ਆਈ. ਏ. ਐੱਸ. ਰਾਹੁਲ ਗੁਪਤਾ ਨੂੰ ਆਯੁਰਵੇਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣਾਇਆ ਗਿਆ ਹੈ। ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜਪਾਲ ਪੰਜਾਬ ਬਨਵਾਰੀ ਲਾਲ ਪਰੋਹਿਤ ਵੱਲੋਂ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਮਹਿਕਮੇ ਦੇ ਐਡੀਸ਼ਨਲ ਸਕੱਤਰ ਰਾਹੁਲ ਗੁਪਤਾ ਆਈ. ਏ. ਐੱਸ. ਨੂੰ ਗੁਰੂ ਰਵਿਦਾਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਸਬੰਧ ’ਚ ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ. ਐੱਮ. ਨੇ ਆਪਣਾ ਚਾਰਜ ਸੰਭਾਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ : ਉਮਰਾਂ ਤੋਂ ਵੱਡੇ ਹੌਂਸਲੇ, ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਈਕਲ ’ਤੇ ਸਫ਼ਰ ਕਰੇਗੀ 8 ਸਾਲਾ ਰਾਵੀ ਕੌਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।