ਆਈਲੈਟਸ ਟੀਚਰ ਨਾਲ ਕੀਤੀ ਕੁੱਟਮਾਰ, 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ, 1 ਗ੍ਰਿਫ਼ਤਾਰ

05/27/2023 4:54:17 PM

ਨਵਾਂਸ਼ਹਿਰ (ਤ੍ਰਿਪਾਠੀ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ ’ਚ ਮਹਿਲਾ ਸਮੇਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸੁਨੀਲ ਕੁਮਾਰ ਪੁੱਤਰ ਮਹਿੰਦਰ ਕੁਮਾਰ ਵਾਸੀ ਵਿਕਾਸ ਨਗਰ, ਰਾਹੋਂ ਰੋਡ ਨਵਾਂਸ਼ਹਿਰ ਨੇ ਦੱਸਿਆ ਕਿ ਉਹ ਆਈਲੈਟਸ ਸੈਂਟਰ ਵਿਖੇ ਬੱਚਿਆਂ ਨੂੰ ਪੜ੍ਹਾਉਂਦਾ ਹੈ ਜਦਕਿ ਉਸ ਦੀ ਪਤਨੀ ਇਕ ਨਿੱਜੀ ਸਕੂਲ ਵਿਖੇ ਅਧਿਆਪਕ ਹੈ। ਉਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਉਹ ਆਪਣੀ ਪਤਨੀ ਨੂੰ ਸਕੂਲ ਦੀ ਬੱਸ ’ਚ ਚੜ੍ਹਾਉਣ ਲਈ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਨੂੰ ਕਰਮਜੀਤ ਜੋਕਿ ਸਕੂਟੀ ’ਤੇ ਆ ਰਿਹਾ ਸੀ, ਮਿਲਿਆ ਅਤੇ ਕਹਿਣ ਲੱਗਾ ਕਿ ਉਹ ਉਸ ਨਾਲ ਪੰਗੇ ਲੈਂਦਾ ਹੈ। 

ਇਹ ਵੀ ਪੜ੍ਹੋ - ਕਪੂਰਥਲਾ ਤੋਂ ਵੱਡੀ ਖ਼ਬਰ: ਹਵਸ 'ਚ ਅੰਨ੍ਹੇ ਨੌਜਵਾਨ ਨੇ 70 ਸਾਲਾ ਬਜ਼ੁਰਗ ਔਰਤ ਨਾਲ ਕੀਤਾ ਜਬਰ-ਜ਼ਿਨਾਹ

ਉਸ ਨੇ ਦੱਸਿਆ ਕਿ ਪਤਨੀ ਨੂੰ ਛੱਡ ਕੇ ਘਰ ਜਾ ਰਿਹਾ ਸੀ ਤਾਂ ਉਕਤ ਕਰਮਜੀਤ, ਉਸ ਦੀ ਪਤਨੀ ਜਸਪ੍ਰੀਤ ਕੌਰ, ਪਿਤਾ ਅਤੇ ਉਸ ਦੇ ਲੜਕੇ ਨੇ ਉਸ ਨੂੰ ਘੇਰ ਲਿਆ ਅਤੇ ਉਸ ’ਤੇ ਬੇਸਬਾਲ ਨਾਲ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ ਉਕਤ ਲੋਕਾਂ ਨੇ ਉਸ ਨੂੰ ਧਮਕੀਆਂ ਦਿੰਦੇ ਹੋਏ ਕੁੱਟਮਾਰ ਕੀਤੀ। ਉਸਦੇ ਸ਼ੋਰ ਮਚਾਉਣ ’ਤੇ ਉਕਤ ਲੋਕ ਉੱਥੋਂ ਫਰਾਰ ਹੋ ਗਏ। ਉਪਰੰਤ ਉਸ ਦੇ ਭਰਾ ਸੰਦੀਪ ਪਰਿਹਾਰ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਕਰਮਜੀਤ ਸਿੰਘ, ਜਸਪ੍ਰੀਤ ਕੌਰ, ਕਰਨਵੀਰ ਅਤੇ ਮਹਿੰਦਰ ਸਿੰਘ ਖ਼ਿਲਾਫ਼ ਧਾਰਾ 323, 341, 506, 34 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰਕੇ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਹੋਰਨਾਂ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ - 18 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਖੁੱਲ੍ਹਿਆ ਭੇਤ ਤਾਂ ਮੁੰਡੇ ਦੇ ਪੈਰਾਂ ਹੇਠਾਂ ਖਿਸਕੀ ਜ਼ਮੀਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


shivani attri

Content Editor

Related News