20 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਕਾਬੂ

12/10/2020 1:08:44 PM

ਕਪੂਰਥਲਾ (ਭੂਸ਼ਣ/ਮਲਹੋਤਰਾ)— ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ 20 ਪੇਟੀਆਂ ਸ਼ਰਾਬ ਬਰਾਮਦ ਕਰਕੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਹਾਲਾਂਕਿ ਬਾਅਦ 'ਚ ਦੋਵਾਂ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ।

ਇਹ ਵੀ ਪੜ੍ਹੋ:  ਸ਼ਾਹਕੋਟ ਨੇੜੇ ਸਤਲੁਜ ਦਰਿਆ 'ਚੋਂ ਮਿਲੀ ਫ਼ੌਜੀ ਦੀ ਵਰਦੀ ਪਾਈ ਮਾਸੂਮ ਬੱਚੀ ਦੀ ਲਾਸ਼, ਫੈਲੀ ਸਨਸਨੀ

ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਸਬ ਡਿਵੀਜ਼ਨ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਐੱਸ. ਐੱਚ. ਓ. ਸਦਰ ਇੰਸਪੈਕਟਰ ਗੁਰਦਿਆਲ ਸਿੰਘ ਨੇ ਪਿੰਡ ਸਿਧਵਾਂ ਦੋਨਾ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਟੀਮ ਨੂੰ ਸੂਚਨਾ ਮਿਲੀ ਕਿ ਮਨਦੀਪ ਸ਼ਰਮਾ ਉਰਫ਼ ਬਾਊ ਪੁੱਤਰ ਜਗਦੀਸ਼ ਲਾਲ ਵਾਸੀ ਪਿੰਡ ਨਵਾਂ ਪਿੰਡ ਗੇਟ ਵਾਲਾ ਥਾਣਾ ਕੋਤਵਾਲੀ ਕਪੂਰਥਲਾ ਅਤੇ ਅਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਜਸਵਿੰਦਰ ਸਿੰਘ ਵਾਸੀ ਨਵਾਂ ਪਿੰਡ ਗੇਟਵਾਲਾ ਕਪੂਰਥਲਾ ਕਾਰ 'ਚ ਸਵਾਰ ਹੋ ਕੇ ਸ਼ਰਾਬ ਠੇਕਾ ਦੀ ਭਾਰੀ ਖੇਪ ਲੈ ਕੇ ਪਿੰਡ ਸਿਧਵਾਂ ਦੋਨਾ ਕਿਸੇ ਗਾਹਕ ਨੂੰ ਦੇਣ ਜਾ ਰਿਹਾ ਹੈ, ਜਿਸ 'ਤੇ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਜਦੋਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਕਾਰ ਦੀ ਤਲਾਸ਼ੀ ਲਈ ਤਾਂ ਕਾਰ 'ਚੋਂ 20 ਪੇਟੀਆਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ ਬਰਾਮਦ ਹੋਈਆਂ।

ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਸ਼ਰੇਆਮ ਦਾਗੇ ਫਾਇਰ, ਵਾਇਰਲ ਹੋਈ ਵੀਡੀਓ ਨੇ ਸਾਹਮਣੇ ਲਿਆਂਦਾ ਸੱਚ

ਪੁੱਛਗਿਛ ਦੌਰਾਨ ਖੁਲਾਸਾ ਹੋਇਆ ਕਿ ਮੁਲਜ਼ਮ ਲੰਬੇ ਸਮੇਂ ਤੋਂ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ, ਉੱਥੇ ਹੀ ਬਾਅਦ 'ਚ ਦੋਵਾਂ ਮੁਲਜ਼ਮਾਂ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ।
ਇਹ ਵੀ ਪੜ੍ਹੋ: ਕਿਸਾਨੀ ਰੰਗ 'ਚ ਰੰਗੀ ਗਈ ਵਿਆਹ ਦੀ 'ਜਾਗੋ', 'ਪੇਚਾ ਪੈ ਗਿਆ ਸੈਂਟਰ' ਨਾਲ ਗੀਤ 'ਤੇ ਪਏ ਭੰਗੜੇ (ਤਸਵੀਰਾਂ)

shivani attri

This news is Content Editor shivani attri