ਗੈਰ ਕਾਨੂੰਨੀ ਸ਼ਰਾਬ ਦਾ ਧੰਦਾ ਕਰਨ ਵਾਲਾ ਵਿਅਕਤੀ 380 ਪੇਟੀਆਂ ਸ਼ਰਾਬ ਸਣੇ ਕਾਬੂ

Sunday, Jan 19, 2020 - 06:02 PM (IST)

ਗੈਰ ਕਾਨੂੰਨੀ ਸ਼ਰਾਬ ਦਾ ਧੰਦਾ ਕਰਨ ਵਾਲਾ ਵਿਅਕਤੀ 380 ਪੇਟੀਆਂ ਸ਼ਰਾਬ ਸਣੇ ਕਾਬੂ

ਜਲੰਧਰ (ਸੋਨੂੰ) - ਜਲੰਧਰ ਦਿਹਾਤੀ ਪੁਲਸ ਨੇ ਗੈਰ ਕਾਨੂੰਨੀ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਸ਼ਰਾਬ ਦੀਆਂ 380 ਪੇਟੀਆਂ ਸਣੇ ਗਿ੍ਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਤਸਕਰ ਦੀ ਪਛਾਣ ਅਸ਼ਵਨੀ ਕੁਮਾਰ ਵਜੋਂ ਹੋਈ ਹੈ, ਜਿਸ ਦੇ ਸਾਰੇ ਸਾਥੀ ਫਰਾਰ ਹਨ। ਥਾਣਾ ਕਰਤਾਰਪੁਰ ਦੇ ਡੀ.ਐੱਸ.ਪੀ. ਸੁਰਿੰਦਰ ਕੁਮਾਰ ਧੋਗੜੀ ਨੇ ਕਿਹਾ ਕਿ ਕਾਬੂ ਕੀਤੇ ਵਿਅਕਤੀ ਖਿਲਾਫ ਪਹਿਲਾਂ ਤੋਂ ਹੀ ਸ਼ਰਾਬ ਤਸਕਰੀ ਕਰਨ ਦੇ ਮਾਮਲੇ ਦਰਜ ਹਨ। 

ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਨਾਲ ਮਿਲ ਕੇ ਥਾਣਾ ਕਰਤਾਰਪੁਰ ਨੇੜੇ ਨਾਕੇਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਇਕ ਵਰਨਾ ਕਾਰ ਨੂੰ ਰੋਕ ਲਿਆ। ਕਾਰ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਨੂੰ 30 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆਂ, ਜੋ ਕਿਸੇ ਹੋਰ ਸੂਬੇ ਦੀਆਂ ਸਨ। ਕਾਰ ਚਾਲਕ ਉਸ ਸ਼ਰਾਬ ਨੂੰ ਪੰਜਾਬ ਦੀ ਕਹਿ ਕੇ ਵੇਚ ਰਿਹਾ ਸੀ, ਜਿਸ ਦੇ ਆਧਾਰ ’ਤੇ ਉਸ ਨੂੰ ਕਾਬੂ ਕਰ ਲਿਆ। ਸਖਤੀ ਨਾਲ ਕੀਤੀ ਪੁੱਛਗਿੱਛ ਦੇ ਤਹਿਤ ਪੁਲਸ ਨੇ ਤਸਕਰ ਦੇ ਗੋਦਾਮ ’ਚੋਂ 350 ਪੇਟੀਆਂ ਸ਼ਰਾਬ ਦੀਆਂ ਹੋਰ ਬਰਾਮਦ ਕੀਤੀਆਂ, ਜਿਨ੍ਹਾਂ ਦੇ ਆਧਾਰ ’ਤੇ ਉਸ ਖਿਲਾਫ ਮਾਮਲਾ ਦਰਜ ਕਰ ਦਿੱਤਾ। 
 


author

rajwinder kaur

Content Editor

Related News