ਦਕੋਹਾ ਫਾਟਕ ਤੋਂ 6750 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਸਮੱਗਲਰ ਕਾਬੂ

Friday, Jan 08, 2021 - 06:24 PM (IST)

ਦਕੋਹਾ ਫਾਟਕ ਤੋਂ 6750 ਐੱਮ.ਐੱਲ. ਨਾਜਾਇਜ਼ ਸ਼ਰਾਬ ਸਮੇਤ ਸਮੱਗਲਰ ਕਾਬੂ

ਜਲੰਧਰ (ਮਹੇਸ਼) - ਦਕੋਹਾ ਰੇਲਵੇ ਫਾਟਕ ਦੇ ਨੇੜੇ ਖੜ੍ਹਾ ਕਿਸੇ ਗਾਹਕ ਦਾ ਇੰਤਜ਼ਾਰ ਕਰ ਰਿਹਾ ਨਾਜਾਇਜ਼ ਸ਼ਰਾਬ ਦਾ ਸਮੱਗਲਰ ਪੁਲਸ ਦੇ ਹੱਥੇ ਚੜ੍ਹ ਗਿਆ। ਐੱਸ. ਐੱਚ. ਓ. ਰਾਮਾ ਮੰਡੀ ਸੁਲੱਖਣ ਸਿੰਘ ਬਾਜਵਾ ਨੇ ਦੱਸਿਆ ਕਿ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਮੁਖੀ ਮੋਹਿੰਦਰ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਸਤਿੰਦਰ ਕੁਮਾਰ ਵੱਲੋਂ ਕਾਬੂ ਕੀਤੇ ਗਏ 23 ਸਾਲ ਦੇ ਉਕਤ ਮੁਲਜ਼ਮ ਦੀ ਪਛਾਣ ਗੁਰੀ ਪੁੱਤਰ ਪਰਮਜੀਤ ਕੁਮਾਰ ਵਾਸੀ ਬਾਬਾ ਬੁੱਢਾ ਜੀ ਨਗਰ ਰਾਮਾ ਮੰਡੀ ਦੇ ਰੂਪ ਵਿਚ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - Health Tips: ਹਫ਼ਤੇ ’ਚ ਤਿੰਨ ਦਿਨ ਖਾਓ ਇਹ ਚੀਜ਼, ਘਟੇਗਾ ‘ਦਿਲ ਦੇ ਦੌਰਾ’ ਦਾ ਖ਼ਤਰਾ

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

ਮੁਲਜ਼ਮ ਕੋਲੋਂ 6750 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ, ਜੋ ਕਿ ਉਸ ਨੇ ਕਿਸੇ ਹੋਰ ਵਿਅਕਤੀ ਨੂੰ ਸਪਲਾਈ ਕਰਨੀ ਸੀ। ਜਾਂਚ ਵਿਚ ਪਤਾ ਲੱਗਾ ਹੈ ਕਿ ਸਸਤੀ ਸ਼ਰਾਬ ਲਿਆ ਕੇ ਸ਼ਰਾਬ ਪੀਣ ਦੇ ਆਦੀ ਲੋਕਾਂ ਨੂੰ ਮਹਿੰਗੇ ਭਾਅ ’ਤੇ ਵੇਚਦਾ ਸੀ। ਉਸ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਸ ਖ਼ਿਲਾਫ਼ ਕੇਸ ਦਰਜ ਹਨ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ


author

rajwinder kaur

Content Editor

Related News