ਆਬਕਾਰੀ ਮਹਿਕਮੇ ਦੀ ਟੀਮ ਵੱਲੋਂ 72 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਾਰਮਦ

12/21/2020 5:15:44 PM

ਟਾਂਡਾ ਉੜਮੁੜ ( ਵਰਿੰਦਰ ਪੰਡਿਤ)— ਆਬਕਾਰੀ ਮਹਿਕਮੇ ਦੀ ਟੀਮ ਨੇ ਅਹੀਆਪੁਰ ਵਿੱਚੋਂ ਕਿਸੇ ਤਸਕਰ ਵੱਲੋਂ ਲੁਕੋ ਕੇ ਰੱਖੀ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਆਬਕਾਰੀ ਕਮਿਸ਼ਨਰ ਅਵਤਾਰ ਸਿੰਘ ਕੰਗ ਅਤੇ ਐਕਸਾਈਜ ਅਫਸਰ ਬ੍ਰਿਜਮੋਹਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਆਬਕਾਰੀ ਇੰਸਪੈਕਟਰ ਤਰਲੋਚਨ ਸਿੰਘ, ਥਾਣੇਦਾਰ ਕਸ਼ਮੀਰ ਸਿੰਘ ਅਤੇ ਠੇਕੇਦਾਰ ਗੁਰਮੇਲ ਸਿੰਘ ਕਾਲ਼ਾ ਦੀ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ:ਸਹੁਰਿਆਂ ਦੀ ਕਰਤੂਤ, ਗਰਭਵਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕੀਤਾ ਇਹ ਸ਼ਰਮਨਾਕ ਕਾਰਾ

ਆਬਕਾਰੀ ਮਹਿਕਮੇ ਦੀ ਟੀਮ ਨੇ ਛਾਪੇਮਾਰੀ ਦੌਰਾਨ ਖਾਲੀ ਪਲਾਟ ਨਜ਼ਦੀਕ ਲੁਕੋ ਕੇ ਰੱਖੀ 72 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਮੌਕੇ ’ਤੇ ਹੀ ਨਸ਼ਟ ਕਰਵਾਇਆ। ਇਸ ਦੌਰਾਨ ਇੰਸਪੈਕਟਰ ਤਰਲੋਚਨ ਸਿੰਘ ਨੇ ਦੱਸਿਆ ਕਿ ਆਬਕਾਰੀ ਮਹਿਕਮੇ ਦੀ ਟੀਮ ਲਗਾਤਾਰ ਇਲਾਕੇ ’ਚ ਲਗਾਤਾਰ ਸਰਗਰਮ ਹੈ ਅਤੇ ਇਲਾਕੇ ’ਚ ਨਾਜਾਇਜ਼ ਸ਼ਰਾਬ ਦਾ ਧੰਦਾ ਨਹੀਂ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਜਵਾਨ ਪੁੱਤਾਂ ਦੀ ਹੋਈ ਮੌਤ

shivani attri

This news is Content Editor shivani attri