ਮਿਲਾਪ ਰੋਡ ''ਤੇ ਬਿਜਲੀ ਦੀ ਸਭ ਤੋਂ ਵੱਡੀ ਦੁਕਾਨ ਨਿਗਮ ਵੱਲੋਂ ਸੀਲ

10/21/2020 4:41:51 PM

ਜਲੰਧਰ (ਖੁਰਾਣਾ)— ਸ਼ਹਿਰ 'ਚ ਚੱਲ ਰਹੇ ਨਾਜਾਇਜ਼ ਨਿਰਮਾਣਾਂ 'ਤੇ ਵੱਡੀ ਕਾਰਵਾਈ ਕਰਦੇ ਨਗਰ ਨਿਗਮ ਦੇ ਬਿਲਡਿੰਗ ਮਹਿਕਮੇ ਦੀ ਟੀਮ ਨੇ ਮੰਗਲਵਾਰ ਸਥਾਨਕ ਮਿਲਾਪ ਰੋਡ 'ਤੇ ਬਿਜਲੀ ਦੇ ਸਾਮਾਨ ਦੀ ਸਭ ਤੋਂ ਵੱਡੀ ਦੁਕਾਨ ਜਰਨੈਲ ਸਿੰਘ ਐਂਡ ਕੰਪਨੀ ਨੂੰ ਸੀਲ ਕਰ ਦਿੱਤਾ। ਇਹ ਕਾਰਵਾਈ ਨਿਗਮ ਕਮਿਸ਼ਨਰ ਕਰਣੇਸ਼ ਸ਼ਰਮਾ ਅਤੇ ਐੱਮ. ਟੀ. ਪੀ. ਪਰਮਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਕੀਤੀ ਗਈ, ਜਿਸ ਦੌਰਾਨ ਏ. ਟੀ. ਪੀ. ਰਾਜਿੰਦਰ ਸ਼ਰਮਾ ਅਤੇ ਮਹਿਲਾ ਬਿਲਡਿੰਗ ਇੰਸਪੈਕਟਰ ਹਰਪ੍ਰੀਤ ਕੌਰ ਨੇ ਮੌਕੇ 'ਤੇ ਜਾ ਕੇ ਦੁਕਾਨ ਦੇ ਮੇਨ ਸ਼ਟਰ ਨੂੰ ਸੀਲ ਲਾ ਦਿੱਤੀ।

ਇਹ ਵੀ ਪੜ੍ਹੋ: ਵਜ਼ੀਫਾ ਘਪਲੇ ਨੂੰ ਲੈ ਕੇ ਮਜੀਠੀਆ ਦੇ ਸਾਧੂ ਸਿੰਘ ਧਰਮਸੋਤ ਨੂੰ ਰਗੜ੍ਹੇ, ਮੰਗੀ ਸੀ. ਬੀ. ਆਈ. ਜਾਂਚ

ਨਿਗਮ ਕਮਿਸ਼ਨਰ ਨੇ ਸੀ. ਪੀ. ਨੂੰ ਲਿਖੀ ਸੀ ਚਿੱਠੀ
ਨਗਰ ਨਿਗਮ ਦੇ ਬਿਲਡਿੰਗ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਿਲਡਿੰਗ ਦੇ ਮਾਲਕ ਨੇ ਪਿਛਲੇ ਹਫਤੇ ਸਰਕਾਰੀ ਛੁੱਟੀਆਂ ਦਾ ਫਾਇਦਾ ਉਠਾ ਕੇ ਸਭ ਤੋਂ ਉਪਰਲੀ ਮੰਜ਼ਿਲ 'ਤੇ ਲੈਂਟਰ ਪਾਉਣ ਦਾ ਕੰਮ ਸ਼ੁਰੂ ਕੀਤਾ ਸੀ, ਜਿਸ ਦੀ ਸ਼ਿਕਾਇਤ ਮਿਲਦੇ ਹੀ ਕੰਮ ਰੁਕਵਾਇਆ ਗਿਆ ਪਰ ਜਦੋਂ ਕੰਮ ਨਾ ਰੁਕਿਆ ਤਾਂ ਨਿਗਮ ਕਮਿਸ਼ਨਰ ਕਰਣੇਸ਼ ਸ਼ਰਮਾ ਨੇ ਖੁਦ ਪੁਲਸ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਕੰਮ ਰੁਕਵਾਉਣ ਲਈ ਕਿਹਾ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਦੇਣ ਦੇ ਬਾਵਜੂਦ ਜਦੋਂ ਲੈਂਟਰ ਪਾਉਣ ਦਾ ਕੰਮ ਪੂਰਾ ਕਰ ਲਿਆ ਗਿਆ ਤਾਂ ਅੱਜ ਬਿਲਡਿੰਗ ਨੂੰ ਸੀਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਨਿਰਮਾਣ ਕਾਰਣ ਇਹ ਬਿਲਡਿੰਗ ਪਹਿਲਾਂ ਵੀ ਵਿਵਾਦਾਂ ਵਿਚ ਰਹੀ ਹੈ।

ਇਹ ਵੀ ਪੜ੍ਹੋ: ਟਾਂਡਾ: ਭਿਆਨਕ ਹਾਦਸੇ ਨੇ ਖੋਹੀਆਂ ਖੁਸ਼ੀਆਂ, 7 ਸਾਲਾ ਪੁੱਤਰ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)

shivani attri

This news is Content Editor shivani attri