ਹੁਸ਼ਿਆਰਪੁਰ ਦੇ ਕਠਾਨਾ ਜੰਗਲ ''ਚ ਸ਼ਰੇਆਮ ਚੱਲ ਰਹੀਆਂ ਦੇਸੀ ਸ਼ਰਾਬ ਦੀਆਂ ਨਾਜਾਇਜ਼ ਭੱਠੀਆਂ
Wednesday, Jun 07, 2023 - 02:56 PM (IST)
ਹੁਸ਼ਿਆਰਪੁਰ/ਦਸੂਹਾ- ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਅਧੀਨ ਆਉਂਦੇ ਮੰਡ ਖੇਤਰ ਦੇ ਕਠਾਨਾ ਜੰਗਲ ਤੋਂ ਹੋ ਕੇ ਲੰਘਦੇ ਬਿਆਸ ਦਰਿਆ ਦੇ ਦੋਵੇਂ ਕਿਨਾਰਿਆਂ 'ਤੇ ਦੇਸੀ ਸ਼ਰਾਬ ਦੀਆਂ ਭੱਠੀਆਂ ਸ਼ਰੇਆਮ ਚੱਲ ਰਹੀਆਂ ਹਨ। ਪੁਲਸ ਅਤੇ ਐਕਸਾਈਜ਼ ਵਿਭਾਗ ਦਾ ਦਾਅਵਾ ਹੈ ਕਿ ਕਈ ਵਾਰ ਕਾਰਵਾਈ ਕੀਤੀ ਗਈ ਹੈ ਪਰ ਕਠਾਨਾ ਜੰਗਲ ਵਿਚ ਚੱਲ ਰਹੀਆਂ ਭੱਠੀਆਂ ਇਸ ਦਾਅਵੇ 'ਤੇ ਸਵਾਲ ਖੜ੍ਹੀਆਂ ਕਰ ਰਹੀਆਂ ਹਨ। ਅਜਿਹੀ ਹੀ ਨਾਜਾਇਜ਼ ਦੇਸੀ ਸ਼ਰਾਬ ਪੀਣ ਦੇ ਕਾਰਨ 2020 ਵਿਚ ਤਰਨਤਾਰਨ ਅਤੇ ਅੰਮ੍ਰਿਤਸਰ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇਥੇ ਪੁਰਸ਼ ਹੀ ਨਹੀਂ ਸਗੋਂ ਬੱਚੇ ਅਤੇ ਔਰਤਾਂ ਵੀ ਸ਼ਰਾਬ ਬਣਾਉਣ ਦੇ ਕੰਮ ਵਿਚ ਜੁਟੇ ਹੋਏ ਹਨ। ਸ਼ਰਾਬ ਨੂੰ ਪਲਾਸਟਿਕ ਦੀਆਂ ਥੈਲੀਆਂ ਵਿਚ ਭਰ ਕੇ 20 ਤੋਂ 70 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵੇਚਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਭੈਣ-ਭਰਾ ਨਾਲ ਵਾਪਰੀ ਅਣਹੋਣੀ, ਭਰਾ ਨੇ ਤੜਫ਼-ਤੜਫ਼ ਤੋੜਿਆ ਦਮ
ਇਹ ਧੰਦਾ ਦਸੂਹਾ ਦੇ ਪਿੰਡ ਬਧਾਈਆ ਤੋਂ ਟਾਂਡਾ ਤੱਕ ਕਰੀਬ 30 ਕਿਲੋਮੀਟਰ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਸ਼ਰਾਬ ਬਣਾਉਣ ਲਈ ਯੂਰੀਆ ਅਤੇ ਬੇਸਰਮਬੇਲ ਦੀਆਂ ਪੱਤਿਆਂ ਤੋਂ ਇਲਾਵਾ ਸ਼ਰਾਬ ਬਣਾਉਣ ਲਈ ਆਕਸੀਟੌਸਿਨ ਵੈਕਸੀਨ ਦੀ ਵਰਤੋਂ ਕੀਤੀ ਜਾ ਰਹੀ ਹੈ। ਪਲਾਸਟਿਕ ਦੇ ਥੈਲਿਆਂ ਵਿੱਚ ਸ਼ਰਾਬ 20 ਤੋਂ 70 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚੀ ਜਾ ਰਹੀ ਹੈ। ਜੇਕਰ 20 ਲੀਟਰ ਤੋਂ ਵੱਧ ਸ਼ਰਾਬ ਥੋਕ ਵਿੱਚ ਲਈ ਜਾਂਦੀ ਹੈ ਤਾਂ ਇਸ ਨੂੰ 50 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾਂਦਾ ਹੈ। ਪਿੰਡ ਬਧਾਈਆ ਦੇ ਸਰਪੰਚ ਰਮੇਸ਼ ਸਿੰਘ ਵਿਜੇ, ਪ੍ਰਕਾਸ਼ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਨਰਿੰਦਰ ਸਿੰਘ ਆਦਿ ਨੇ ਦੱਸਿਆ ਕਿ ਪਿੰਡ ਦੇ ਆਸ-ਪਾਸ ਸ਼ਰਾਬ ਦੇ ਤਸਕਰ ਸਰਗਰਮ ਰਹਿੰਦੇ ਹਨ। ਗੁਰਦਾਸਪੁਰ ਦਾ ਪਿੰਡ ਮੋਜਪੁਰ ਵਿਕਰੀ ਦਾ ਮੁੱਖ ਕੇਂਦਰ ਬਣ ਗਿਆ ਹੈ।
ਆਬਕਾਰੀ ਅਤੇ ਟੈਕਸੇਸ਼ਨ ਵਿਭਾਗ ਦੇ ਈ. ਟੀ. ਓ. ਸ਼ੇਖਰ ਦਾ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਛਾਪੇਮਾਰੀ ਕਰਨੀ ਔਖੀ ਹੈ ਪਰ ਫਿਰ ਵੀ ਪੁਲਸ ਦੀ ਮਦਦ ਨਾਲ ਛਾਪੇਮਾਰੀ ਕਰਕੇ ਭੱਠੀਆਂ ਅਤੇ ਹੋਰ ਸਾਮਾਨ ਨਸ਼ਟ ਕਰ ਦਿੱਤਾ ਜਾਂਦਾ ਹੈ। ਦੂਜੇ ਪਾਸੇ ਡੀ. ਆਈ. ਜੀ. ਸਵਪਨ ਸ਼ਰਮਾ ਦਾ ਕਹਿਣਾ ਹੈ ਕਿ ਨਾਜਾਇਜ਼ ਦੇਸੀ ਸ਼ਰਾਬ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਬਲੈਕਮੇਲਿੰਗ ਤੋਂ ਦੁਖੀ ਨੌਜਵਾਨ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਤੋਂ ਪਹਿਲਾਂ ਭੇਜੇ ਮੈਸੇਜ 'ਚ ਖੁੱਲ੍ਹ ਗਏ ਸਾਰੇ ਰਾਜ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani