2 ਲੱਖ 25 ਹਜ਼ਾਰ ਮਿ.ਲੀ. ਨਾਜਾਇਜ਼ ਸ਼ਰਾਬ ਸਣੇ ਕਾਰ ਸਵਾਰ ਗ੍ਰਿਫਤਾਰ
Saturday, Sep 09, 2023 - 02:54 PM (IST)

ਜਲੰਧਰ (ਮਹੇਸ਼)- 2 ਲੱਖ 25 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ ਸਮੱਗਲਰ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਮਾਡਲ ਹਾਊਸ ਤੋਂ ਕਾਬੂ ਕੀਤਾ ਹੈ। ਐਂਟੀ ਨਾਰਕੋਟਿਕਸ ਸੈੱਲ, ਸਪੈਸ਼ਲ ਆਪ੍ਰੇਸ਼ਨ ਯੂਨਿਟ (ਸੀ. ਆਈ. ਏ.-2) ਦੇ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਧਰਮਿੰਦਰ ਮੰਗਾ ਪੁੱਤਰ ਰਾਕੇਸ਼ ਕੁਮਾਰ ਵਾਸੀ ਮਕਾਨ ਨੰਬਰ 34, ਮਧੂਬਨ ਕਾਲੋਨੀ, ਰਾਜ ਨਗਰ, ਬਸਤੀ ਬਾਵਾ ਖੇਲ ਜਲੰਧਰ ਨਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।
ਉਹ ਆਪਣੀ ਲਾਲ ਰੰਗ ਦੀ ਕਾਰ ਨੰਬਰ ਡੀ. ਐੱਲ-9ਸੀ. ਐੱਸ-3663 ’ਚ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਲੈ ਕੇ ਮਾਡਲ ਹਾਊਸ ਇਲਾਕੇ ਤੋਂ ਆ ਰਿਹਾ ਸੀ। ਹਰਿੰਦਰ ਸਿੰਘ ਨੇ ਦੱਸਿਆ ਕਿ ਉਪਰੋਕਤ ਸੂਚਨਾ ਦੇ ਆਧਾਰ 'ਤੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਮਾਡਲ ਹਾਊਸ ਇਲਾਕੇ 'ਚ ਵਿਸ਼ੇਸ਼ ਨਾਕਾਬੰਦੀ ਕਰਕੇ ਧਰਮਿੰਦਰ ਮੰਗਾ ਨੂੰ ਕਾਬੂ ਕੀਤਾ। ਸ਼ਰਾਬ ਅਤੇ ਕਾਰ ਨੂੰ ਕਬਜ਼ੇ ’ਚ ਲੈ ਕੇ ਮੁਲਜ਼ਮ ਮੰਗਾ ਖ਼ਿਲਾਫ਼ ਥਾਣਾ ਭਾਰਗੋ ਕੈਂਪ ਵਿਖੇ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੀ ਕਾਰ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਸ਼ਹਿਰ 'ਚ ਪ੍ਰਾਪਰਟੀ ਟੈਕਸ ਨਾ ਦੇਣ ਵਾਲਿਆਂ ਲਈ ਅਹਿਮ ਖ਼ਬਰ, ਵੱਡੀ ਕਾਰਵਾਈ ਦੀ ਤਿਆਰੀ 'ਚ ਨਿਗਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ