ਨਾਕਾਬੰਦੀ ਦੌਰਾਨ 195 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ

02/20/2020 10:27:59 PM

ਕਾਠਗੜ੍ਹ, (ਰਾਜੇਸ਼)- ਕਾਠਗੜ੍ਹ ਪੁਲਸ ਨੇ ਨਾਕਾਬੰਦੀ ਦੌਰਾਨ 2 ਵੱਖ-ਵੱਖ ਥਾਵਾਂ ਤੋਂ 195 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਰੇਟ ਵੇਚਦਾ ਹੈ। ਜਿਸ ਦੇ ਆਧਾਰ ’ਤੇ ਉਨ੍ਹਾਂ ’ਤੇ ਪੁਲਸ ਪਾਰਟੀ ਵੱਲੋਂ ਕਾਠਗੜ੍ਹ ਮੌੜ ’ਤੇ ਨਾਕਾ ਲਗਾ ਕੇ ਚੰਡੀਗੜ੍ਹ ਵੱਲੋਂ ਆ ਰਹੀ ਮਹਿੰਦਰਾ ਬਲੈਰੋ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਜਿਸ ਦੇ ਡਰਾਈਵਰ ਨੇ ਗੱਡੀ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਗੱਡੀ ਨੂੰ ਕਾਬੂ ਕਰ ਕੇ 95 ਪੇਟੀਅਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਦੇ ਰੂਪ ’ਚ ਹੋਈ ਹੈ।

ਇਸੇ ਤਰ੍ਹਾਂ ਕਾਠਗੜ੍ਹ ਪੁਲਸ ਨੇ ਇਕ ਹੋਰ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕੋਲੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਪਵਨ ਕੁਮਾਰ ਦੇ ਰੂਪ ’ਚ ਹੋਈ। ਦੋਵੇਂ ਮੁਲਜ਼ਮ ਸ਼ਰਾਬ ਸਬੰਧੀ ਕੋਈ ਵੀ ਬਿੱਲ ਜਾਂ ਕਾਗਜ਼ਾਤ ਨਹੀਂ ਦਿਖਾ ਸਕੇ। ਜਿਸ ਤੋਂ ਬਾਅਦ ਦੋਵਾਂ ’ਤੇ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।


Bharat Thapa

Content Editor

Related News