ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲੇ ਦੋ ਟਰੈਕਟਰ ਚਾਲਕਾਂ ਖ਼ਿਲਾਫ਼ ਮਾਮਲਾ ਦਰਜ
Wednesday, Sep 30, 2020 - 12:43 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਟਾਂਡਾ ਪੁਲਸ ਦੀ ਟੀਮ ਨੇ ਪਿੰਡ ਪੁਲਪੁਖਤਾ ਮਿਆਣੀ ਮੋੜ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲੇ ਦੋ ਟਰੈਕਟਰ ਚਾਲਕਾਂ 'ਚੋਂ ਇਕ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ: ਆਂਗਨਵਾੜੀ 'ਚ ਪੜ੍ਹਨ ਵਾਲੀ ਇਸ ਮਾਸੂਮ ਨੇ ਇੰਝ ਚਮਕਾਇਆ ਪੰਜਾਬ ਦਾ ਨਾਂ, ਪਰਿਵਾਰ ਹੋਇਆ ਬਾਗੋ-ਬਾਗ
ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮੰਗਲ ਸਿੰਘ ਪੁੱਤਰ ਰਣਜੀਤ ਸਿੰਘ ਨਿਵਾਸੀ ਅਬਦੁੱਲਾਪੁਰ ਅਤੇ ਕੁਲਵੰਤ ਸਿੰਘ ਨਿਵਾਸੀ ਸੱਲਾਂ ਦੇ ਖ਼ਿਲਾਫ਼ ਦਰਜ ਕੀਤਾ ਹੈ।| ਥਾਣੇਦਾਰ ਪਰਮਜੀਤ ਸਿੰਘ ਦੀ ਟੀਮ ਜਦੋਂ ਪੁਲ ਪੁਖਤਾ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਬਿਆਸ ਦਰਿਆ ਇਲਾਕੇ 'ਚੋਂ ਰੇਤ ਦੀ ਨਾਜਾਇਜ਼ ਨਿਕਾਸੀ ਕਰਕੇ ਟਾਂਡਾ ਇਲਾਕੇ 'ਚ ਵੇਚਣ ਦਾ ਧੰਦਾ ਕਰਦਾ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਖ਼ੁਦਕੁਸ਼ੀ ਕਰਨ ਵਾਲੇ ਜਲੰਧਰ ਦੇ ਨੌਜਵਾਨ ਦੇ ਪਿਤਾ ਨੇ ਕੀਤੇ ਹੈਰਾਨੀਜਨਕ ਖੁਲਾਸੇ
ਸੂਚਨਾ ਦੇ ਆਧਾਰ 'ਤੇ ਪੁਲਸ ਦੀ ਟੀਮ ਨੇ ਕੀਤੀ ਨਾਕੇਬੰਦੀ ਦੌਰਾਨ ਰੇਤ ਲੈ ਕੇ ਆ ਰਹੇ ਮੰਗਲ ਸਿੰਘ ਨੂੰ ਟਰੈਕਟਰ ਟਰਾਲੀ ਸਮੇਤ ਕਾਬੂ ਕੀਤਾ ਜਦ ਕਿ ਜਿਸ ਟਰੈਕਟਰ ਉੱਤੇ ਰੇਤ ਭਰਨ ਵਾਲੀ ਮਸ਼ੀਨ ਲੱਗੀ ਹੋਈ ਸੀ, ਉਸ ਨੂੰ ਚਲਾ ਰਿਹਾ ਕੁਲਵੰਤ ਸਿੰਘ ਹਨੇਰੇ ਦਾ ਫ਼ਾਇਦਾ ਉਠਾ ਕੇ ਭੱਜਣ 'ਚ ਸਫ਼ਲ ਹੋ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਰੇਤ ਬਾਰੇ ਕੋਈ ਵੀ ਲੀਗਲ ਦਸਤਾਵੇਜ ਪੇਸ਼ ਨਹੀਂ ਕਰ ਸਕਿਆ। ਟਾਂਡਾ ਪੁਲਸ ਨੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਦੋਨਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਈਨਿੰਗ ਮਿਨਰਲ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਿਗਰੀ ਦੋਸਤ ਹੀ ਨਿਕਲੇ ਦੁਸ਼ਮਣ, ਨੌਜਵਾਨ ਦਾ ਕਤਲ ਕਰਕੇ ਸਕੂਟਰੀ ਸਣੇ ਵੇਈਂ 'ਚ ਸੁੱਟੀ ਲਾਸ਼
ਇਹ ਵੀ ਪੜ੍ਹੋ: ਜਲੰਧਰ: ਨੌਜਵਾਨ ਦਾ ਕਤਲ ਕਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ, ਦੋਸਤ ਨੇ ਇੰਝ ਦਿੱਤਾ ਵਾਰਦਾਤ ਨੂੰ ਅੰਜਾਮ