CM ਦੇ ਭਾਣਜੇ ਹਨੀ ਵੱਲੋਂ ਲਾਈ ਜ਼ਮਾਨਤ ਅਰਜ਼ੀ ’ਤੇ ਸੁਣਵਾਈ 30 ਤੱਕ ਮੁਲਤਵੀ

04/28/2022 10:26:17 AM

ਜਲੰਧਰ (ਜਤਿੰਦਰ, ਭਾਰਦਵਾਜ)- ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ਵਿਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੇ ਆਪਣੇ ਵਕੀਲ ਰਾਹੀਂ ਲਾਈ ਜ਼ਮਾਨਤ ਦੀ ਅਰਜ਼ੀ ’ਤੇ ਅੱਜ ਸੁਣਵਾਈ ਹੋਈ ਅਤੇ ਦੋਨਾਂ ਪੱਖਾਂ ਦੀ ਬਹਿਸ ਸੁਣਨ ਉਪਰੰਤ ਅਦਾਲਤ ਨੇ ਬਾਕੀ ਰਹਿੰਦੀ ਬਹਿਸ ਲਈ 30 ਅਪ੍ਰੈਲ ਤੱਕ ਸੁਣਵਾਈ ਮੁਲਤਵੀ ਕਰ ਦਿੱਤੀ ਹੈ ਜਦਕਿ ਇਸ ਮਾਮਲੇ ’ਚ ਦੋਨਾਂ ਪੱਖਾਂ ਦੇ ਵਕੀਲਾਂ ਦੀ ਬਹਿਸ ਅਜੇ ਜਾਰੀ ਹੈ। ਇਥੇ ਜ਼ਿਕਰਯੋਗ ਹੈ ਕਿ ਈ. ਡੀ. ਇਨਫ਼ੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕਰਕੇ 4 ਫ਼ਰਵਰੀ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।


shivani attri

Content Editor

Related News