ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਤੇ ਜੇ. ਸੀ. ਬੀ. ਮਸ਼ੀਨ ਜ਼ਬਤ
Saturday, Aug 20, 2022 - 02:41 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਕਾਠਗੜ੍ਹ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਮੌਕੇ ’ਤੇ ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਅਤੇ ਜੇ. ਸੀ. ਬੀ. ਮਸ਼ੀਨ ਨੂੰ ਕਬਜ਼ੇ ’ਚ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਮਾਲਾ ਮਾਈਨਿੰਗ ਇੰਸਪੈਕਟਰ ਅਤੇ ਜੇ. ਈ. ਕਰਨਵੀਰ ਸਿੰਘ ਵੱਲੋਂ ਦਰਜ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ ’ਚ ਫਰੈਸ਼ ਬਾਈਟ ਵਾਲੇ ਪਿੱਜ਼ਾ ਕਪਲ ਦਾ ਪੈ ਗਿਆ ਰੌਲਾ, ਲੋਕਾਂ ਨੇ ਘੇਰੀ ਦੁਕਾਨ
ਉਨ੍ਹਾਂ ਦੱਸਿਆ ਕਿ ਗਸ਼ਤ ਦੇ ਦੌਰਾਨ ਪਿੰਡ ਮੋਹਣਮਾਜਰਾ ਵਿਖੇ ਨਾਜਾਇਜ਼ ਮਾਈਨਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਉਪਰੰਤ ਮੌਕੇ ’ਤੇ ਮਿੱਟੀ ਨਾਲ ਭਰੀ ਇਕ ਟ੍ਰੈਕਟਰ-ਟਰਾਲੀ ਅਤੇ ਜੇ. ਸੀ. ਬੀ. ਮਸ਼ੀਨ ਮਿਲੀ ਸੀ, ਜਦਕਿ ਜੇ. ਸੀ. ਬੀ. ਅਤੇ ਟ੍ਰੈਕਟਰ ਟਰਾਲੀ ਮਾਲਕ ਮੌਕੇ ’ਤੇ ਫਰਾਰ ਹੋ ਗਿਆ। ਏ. ਐੱਸ. ਆਈ.ਨੇ ਦੱਸਿਆ ਕਿ ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ’ਤੇ ਥਾਣਾ ਕਾਠਗੜ੍ਹ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
