ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ ਅਪਣਾਏਗੀ ਸਖ਼ਤ ਰੁਖ਼

Monday, Feb 09, 2026 - 04:40 PM (IST)

ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ ਅਪਣਾਏਗੀ ਸਖ਼ਤ ਰੁਖ਼

ਜਲੰਧਰ (ਖੁਰਾਣਾ)-ਲਤੀਫ਼ਪੁਰਾ ਦੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ 9 ਫਰਵਰੀ (ਸੋਮਵਾਰ) ਦਾ ਦਿਨ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਹਾਈ ਕੋਰਟ ਦੇ ਸਪੱਸ਼ਟ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਦੇ ਖ਼ਿਲਾਫ਼ ਚੱਲ ਰਹੀ ਮਾਣਹਾਨੀ ਪਟੀਸ਼ਨ ਦੇ ਬਾਵਜੂਦ ਹੁਣ ਤੱਕ ਮੌਕੇ ਤੋਂ ਕਬਜ਼ੇ ਨਹੀਂ ਹਟ ਸਕੇ ਹਨ। ਅਜਿਹੇ ਵਿਚ ਸਵਾਲ ਉੱਠ ਰਿਹਾ ਹੈ ਕਿ ਸੋਮਵਾਰ ਨੂੰ ਪ੍ਰਸ਼ਾਸਨ ਕੋਈ ਠੋਸ ਕਾਰਵਾਈ ਕਰੇਗਾ ਜਾਂ ਫਿਰ ਮਾਮਲਾ ਇਕ ਵਾਰ ਫਿਰ ਟਲ ਜਾਵੇਗਾ।

ਸੂਤਰਾਂ ਮੁਤਾਬਕ ਜੇਕਰ 9 ਫਰਵਰੀ ਨੂੰ ਕੋਈ ਐਕਸ਼ਨ ਨਾ ਹੋਇਆ ਤਾਂ ਹਾਈ ਕੋਰਟ ਅਗਲੀ ਸੁਣਵਾਈ ’ਤੇ ਪ੍ਰਸ਼ਾਸਨ ਪ੍ਰਤੀ ਸਖ਼ਤ ਰੁਖ਼ ਅਪਣਾ ਸਕਦੀ ਹੈ। ਉੱਥੇ ਹੀ ਇਹ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ ਕਿ ਸੋਮਵਾਰ ਨੂੰ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਸਕਦੀ ਹੈ, ਤਾਂ ਜੋ ਅਦਾਲਤ ਦੇ ਸਾਹਮਣੇ ਸਥਿਤੀ ਸਪੱਸ਼ਟ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ

ਪ੍ਰਸ਼ਾਸਨਿਕ ਹਲਕਿਆਂ ਵਿਚ ਇਹ ਵੀ ਚਰਚਾ ਹੈ ਕਿ ਉੱਥੇ ਝੁੱਗੀਆਂ ਵਿਚ ਰਹਿ ਰਹੇ ਲੋਕਾਂ ਨੂੰ ਬਲ ਪ੍ਰਯੋਗ ਕਰਨ ਦੀ ਬਜਾਏ ਆਪਸੀ ਸਹਿਮਤੀ ਨਾਲ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਪਰਿਵਾਰਾਂ ਨੂੰ ਇੰਦਰਾਪੁਰਮ ਸਥਿਤ ਫਲੈਟਾਂ ਵਿਚ ਸ਼ਿਫ਼ਟ ਕਰਨ ਦੀ ਤਜਵੀਜ਼ ਦਿੱਤੀ ਗਈ ਹੈ ਅਤੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ‘ਪਿਆਰ ਨਾਲ ਮਨਾਉਣ’ ਦੀ ਰਣਨੀਤੀ ’ਤੇ ਕੰਮ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ, ਫ਼ੈਸਲਾ ਪੰਜਾਬੀ ਆਪ ਕਰਨਗੇ

ਜ਼ਿਕਰਯੋਗ ਹੈ ਕਿ ਹਾਈ ਕੋਰਟ ਵਿਚ ਪੰਜਾਬ ਸਰਕਾਰ ਵੱਲੋਂ ਇਹ ਭਰੋਸਾ ਦਿੱਤਾ ਜਾ ਚੁੱਕਾ ਹੈ ਕਿ 9 ਫਰਵਰੀ ਤੋਂ ਪਹਿਲਾਂ ਲਤੀਫ਼ਪੁਰਾ ਤੋਂ ਨਾਜਾਇਜ਼ ਕਬਜ਼ੇ ਹਟਾ ਦਿੱਤੇ ਜਾਣਗੇ। ਅਜਿਹੇ ਵਿਚ ਸੋਮਵਾਰ ਦਾ ਦਿਨ ਪ੍ਰਸ਼ਾਸਨ ਦੀ ਭਰੋਸੇਯੋਗਤਾ ਅਤੇ ਅਦਾਲਤ ਦੇ ਹੁਕਮਾਂ ਦੀ ਪਾਲਣਾ ਦੀ ਅਸਲੀ ਪ੍ਰੀਖਿਆ ਮੰਨਿਆ ਜਾ ਰਿਹਾ ਹੈ। ਕੁੱਲ੍ਹ ਮਿਲਾ ਕੇ 9 ਫਰਵਰੀ ਨੂੰ ਲਤੀਫ਼ਪੁਰਾ ਵਿਚ ਕੁਝ ਵੀ ਹੋ ਸਕਦਾ ਹੈ ਜਾਂ ਤਾਂ ਲੰਮੇ ਸਮੇਂ ਤੋਂ ਬੰਦ ਪਈਆਂ ਸੜਕਾਂ ਖੁੱਲ੍ਹਣਗੀਆਂ ਜਾਂ ਫਿਰ ਪ੍ਰਸ਼ਾਸਨ ਦੀ ਸੁਸਤੀ ਕਾਰਨ ਮਾਮਲਾ ਹੋਰ ਗੰਭੀਰ ਮੋੜ ਲੈ ਸਕਦਾ ਹੈ। ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਹੁਣ ਸੋਮਵਾਰ ਨੂੰ ਹੋਣ ਵਾਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼ ਨੂੰ ਲੈ ਕੇ ਦਿੱਤੇ ਇਹ ਸੰਕੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News