ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ

Friday, Mar 20, 2020 - 11:49 AM (IST)

ਰੇਤ ਦੀ ਨਾਜਾਇਜ਼ ਨਿਕਾਸੀ ਕਰਨ ਵਾਲੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ)— ਟਾਂਡਾ ਪੁਲਸ ਦੀ ਟੀਮ ਨੇ ਮਿਆਣੀ ਮੋੜ ਪਿੰਡ ਪੁਲਪੁਖਤਾ ਨਜ਼ਦੀਕ ਇਕ ਟਰੱਕ 'ਚ ਨਾਜਾਇਜ਼ ਤਰੀਕੇ ਨਾਲ ਰੇਤ ਦੀ ਨਿਕਾਸੀ ਕਰਕੇ ਲੈ ਜਾ ਰਹੇ ਟਰੱਕ ਚਾਲਕ ਦੇ ਖਿਲਾਫ ਮਾਈਨਿੰਗ ਮਿਨਰਲ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਮੁਲਜ਼ਮ ਮੌਕੇ ਤੋਂ ਭੱਜਣ 'ਚ ਫਰਾਰ ਹੋ ਗਿਆ। ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਥਾਣੇਦਾਰ ਅਮਰੀਕ ਸਿੰਘ ਦੀ ਟੀਮ ਜਦੋਂ ਮਿਆਣੀ ਮੋੜ ਪੁਲਪੁਖਤਾ ਨਜ਼ਦੀਕ ਮੌਜੂਦ ਸੀ ਤਾਂ ਕਿਸੇ ਖਾਸ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਜਦੋਂ ਟਰੱਕ ਨੂੰ ਰੋਕਿਆ ਗਿਆ ਤਾਂ ਟਰੱਕ ਚਾਲਕ ਟਰੱਕ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਦੀ ਟੀਮ ਨੇ ਜਦੋਂ ਜਾਂਚ ਕੀਤੀ ਤਾਂ ਟਰੱਕ ਵਿੱਚ ਭਰੀ ਰੇਤ ਸਬੰਧੀ ਕੋਈ ਵੀ ਲੀਗਲ ਦਸਤਾਵੇਜ਼ ਨਹੀਂ ਮਿਲਿਆ।
ਟਾਂਡਾ ਪੁਲਸ ਨੇ ਰੇਤ ਨਾਲ ਭਰੇ ਟਰੱਕ ਨੂੰ ਕਬਜ਼ੇ 'ਚ ਲੈ ਕੇ ਟਰੱਕ ਚਾਲਕ ਦਲੇਰ ਸਿੰਘ ਉਰਫ ਭੂੰਡੀ ਪੁੱਤਰ ਸੁਖਦੇਵ ਸਿੰਘ ਨਿਵਾਸੀ ਫੱਤਾ ਕੁੱਲਾ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News