ਹਥਿਆਰਾਂ ਦੀ ਨੋਕ ''ਤੇ ਲੁੱਟਾਂ-ਖੋਹਾਂ ਕਰਨ ਵਾਲੇ 3 ਗ੍ਰਿਫ਼ਤਾਰ

04/07/2022 5:55:05 PM

ਜਲੰਧਰ (ਸੁਨੀਲ ਮਹਾਜਨ) : ਥਾਣਾ ਰਾਮਾ ਮੰਡੀ ਦੀ ਪੁਲਸ ਨੇ ਲੁੱਟਾਂ-ਖੋਹਾਂ ਕਰਨ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਦੋਸ਼ 'ਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ 'ਤੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਘੇਰ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਪਿਸਤੌਲ ਅਤੇ 3 ਗੋਲੀਆਂ ਬਰਾਮਦ ਹੋਈਆਂ। ਦੂਜੇ ਪਾਸੇ ਕੁਝ ਦਿਨ ਪਹਿਲਾਂ ਮੋਬਾਈਲ ਖੋਹਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਰਾਜ ਸਭਾ ਮੈਂਬਰਾਂ ਅਤੇ ਚਿੱਪ ਵਾਲੇ ਮੀਟਰਾਂ ਦੇ ਮਾਮਲੇ 'ਤੇ ਸੁਣੋ ਵਿਧਾਇਕ ਕਾਕਾ ਬਰਾੜ ਦਾ ਜਵਾਬ (ਵੀਡੀਓ)

ਰਾਮਾ ਮੰਡੀ ਥਾਣੇ ਦੇ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਵਰੁਣ ਸਹੋਤਾ ਨਾਂ ਦੇ ਨੌਜਵਾਨ ਨੂੰ ਰਾਊਂਡਅਪ ਕਰਕੇ ਥਾਣੇ ਲਿਆਂਦਾ ਗਿਆ, ਉਸ ਕੋਲੋਂ ਇਕ ਪਿਸਤੌਲ ਅਤੇ ਤਿੰਨ ਗੋਲੀਆਂ ਬਰਾਮਦ ਹੋਈਆਂ। ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਥੇ ਲੁੱਟ-ਖੋਹ ਅਤੇ ਮੋਬਾਈਲ ਖੋਹਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਦੋਵੇਂ ਆਰੋਪੀ ਲੰਮਾ ਪਿੰਡ ਚੌਕ ਨੇੜੇ ਬ੍ਰਿਜੇਸ਼ ਨਾਂ ਦੇ ਵਿਅਕਤੀ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ ਸਨ ਅਤੇ ਜਿਸ ਵਿਅਕਤੀ ਨੂੰ ਇਹ ਮੋਬਾਈਲ ਵੇਚਦੇ ਸਨ, ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਪਿੰਡ ਗੁਲਾਹੜ ਦੀ ਪੰਚਾਇਤ ਨੇ ਲਿਆ ਵੱਡਾ ਅਹਿਦ


Harnek Seechewal

Content Editor

Related News