31500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਬਸਤੀ 2 ਸਮੱਗਲਰ ਗ੍ਰਿਫ਼ਤਾਰ
Sunday, Dec 04, 2022 - 03:16 PM (IST)

ਜਲੰਧਰ (ਮਹੇਸ਼)- ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਇੰਦੂ ਪੁੱਤਰ ਦਵਿੰਦਰ ਸਿੰਘ ਅਤੇ ਦੀਪਕ ਉਰਫ਼ ਧਰੁਵ ਪੁੱਤਰ ਅਸ਼ੋਕ ਕੁਮਾਰ ਨੂੰ ਜਲੰਧਰ ਹਾਈਟਸ ਚੌਂਕੀ ਦੀ ਪੁਲਸ ਨੇ 31500 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ. ਸੀ. ਪੀ. ਜਲੰਧਰ ਕੈਂਟ ਬਬਨਦੀਪ ਸਿੰਘ ਨੇ ਦੱਸਿਆ ਕਿ ਅਲੀਪੁਰ ਟੀ-ਪੁਆਇੰਟ ’ਤੇ ਜਲੰਧਰ ਹਾਈਟਸ ਪੁਲਸ ਚੌਂਕੀ ਮੁਖੀ ਵਿਕਟਰ ਮਸੀਹ ਦੀ ਅਗਵਾਈ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਤੇਜ਼ ਰਫਤਾਰ ਮੋਟਰਸਾਈਕਲ ’ਤੇ ਇੰਦੂ ਅਤੇ ਧਰੁਵ ਨੂੰ ਚੈਕਿੰਗ ਲਈ ਰੋਕਿਆ ਤਾਂ ਉਨ੍ਹਾਂ ਤੋਂ ਉਕਤ ਸ਼ਰਾਬ ਬਰਾਮਦ ਹੋਈ। ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿਚ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਏ. ਸੀ. ਪੀ. ਬਬਨ ਨੇ ਕਿਹਾ ਕਿ ਪੁਲਸ ਇੰਦੂ ਅਤੇ ਧਰੁਵ ਤੋਂ ਬਰਾਮਦ ਹੋਈ ਸ਼ਰਾਬ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਅਮਰੀਕਾ ਭੇਜਣ ਲਈ ਪਹਿਲਾਂ ਮੰਗੇ 10 ਲੱਖ, ਵੀਜ਼ਾ ਲੱਗਣ ’ਤੇ ਏਜੰਟ ਵੱਲੋਂ ਕੀਤੀ ਗਈ ਮੰਗ ਨੇ ਉਡਾਏ ਪਰਿਵਾਰ ਦੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।