25 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ

09/19/2018 4:58:10 AM

 ਫਗਵਾਡ਼ਾ,  (ਹਰਜੋਤ)-  ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 25 ਪੇਟੀਆਂ ਸ਼ਰਾਬ  ਬਰਾਮਦ ਕਰ ਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ। 
ਜਾਣਕਾਰੀ ਦਿੰਦੇ ਹੋਏ ਐੱਸ. ਪੀ. ਮਨਦੀਪ ਸਿੰਘ ਤੇ ਐੱਸ. ਐੱਚ. ਓ. ਸਿਟੀ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਹੈ ਅਤੇ ਅੱਜ ਵੀ ਸ਼ਰਾਬ ਲਿਆ ਕੇ ਆਪਣੇ ਨਵੇਂ ਘਰ ’ਚ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਏ. ਐੱਸ. ਆਈ. ਪਰਮਜੀਤ ਸਿੰਘ ਨੇ ਪੁਲਸ ਪਾਰਟੀ ਨਾਲ ਛਾਪੇਮਾਰੀ ਕਰ ਕੇ 25 ਪੇਟੀਆਂ ਨਾਜਾਇਜ਼  ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਸਤਪਾਲ ਸਿੰਘ ਵਾਸੀ ਨਿੰਮਾ ਵਾਲਾ ਚੌਕ ਵਜੋਂ ਹੋਈ ਹੈ।