ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫਤਾਰ

Thursday, Oct 08, 2026 - 06:28 PM (IST)

ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ, ਜਸਵਿੰਦਰ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਕੰਧਾਲਾ ਜੱਟਾ ਨੇੜੇ 1 ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 15 ਬੋਤਲਾਂ ਸਣੇ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਲਖਵੀਰ ਸਿੰਘ ਲੱਕੀ ਪੁੱਤਰ ਓਂਕਾਰ ਸਿੰਘ ਵਾਸੀ ਪਿੰਡ ਦਰੀਆਂ ਵਜੋਂ ਹੋਈ। ਥਾਣੇਦਾਰ ਬੁੱਧ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਇਸ ਮੁਲਜ਼ਮ ਨੂੰ ਗੰਨੇ ਦੇ ਖੇਤ ਨੇੜਿਓਂ ਕਾਬੂ ਕਰਕੇ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News