ਟਾਂਡਾ ’ਚ 4 ਸਾਲਾ ਮਾਸੂਮ ਬੱਚੀ ਨਾਲ ਪ੍ਰਵਾਸੀ ਮਜ਼ਦੂਰ ਨੇ ਕੀਤਾ ਜਬਰ-ਜ਼ਿਨਾਹ

02/04/2022 7:07:24 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਟਾਂਡਾ ਇਲਾਕੇ ਦੀ ਕਿਸੇ ਥਾਂ ’ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ 4 ਸਾਲਾ ਮਾਸੂਮ ਬੱਚੀ ਨਾਲ ਪ੍ਰਵਾਸੀ ਮਜ਼ਦੂਰ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੋਕਾਂ ਨੇ ਪ੍ਰਵਾਸੀ ਮਜ਼ਦੂਰ ਨੂੰ ਮੌਕੇ ’ਤੇ ਕਾਬੂ ਕਰ ਕੇ ਟਾਂਡਾ ਪੁਲਸ ਦੇ ਹਵਾਲੇ ਕਰ ਦਿੱਤਾ ਹੈ। ਥਾਣਾ ਮੁਖੀ ਟਾਂਡਾ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੀੜਤ ਬੱਚੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਅਨੰਦ ਕੁਮਾਰ ਪੁੱਤਰ ਸਦਾਨੰਦ ਰਿਸ਼ੀਦੇਵ ਵਾਸੀ ਬਿਹਾਰ ਖ਼ਿਲਾਫ਼ ਆਈ. ਪੀ. ਸੀ. ਧਾਰਾ 376 ਏ. ਬੀ. ਅਤੇ ਪੋਕਸੋ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 8 ਫਰਵਰੀ ਤੱਕ ਭੇਜਿਆ ED ਦੇ ਰਿਮਾਂਡ ’ਤੇ

ਆਪਣੇ ਬਿਆਨ ’ਚ ਬੱਚੀ ਦੀ ਮਾਂ ਨੇ ਦੱਸਿਆ ਕਿ ਜਦੋਂ ਉਹ ਆਪਣੇ ਕੁਆਰਟਰ ਤੋਂ ਬਾਹਰ ਕੱਪੜੇ ਧੋ ਰਹੀ ਸੀ ਤਾਂ ਉਸ ਨੇ ਬੱਚੀ ਦੀ ਰੋਣ ਦੀ ਆਵਾਜ਼ ਸੁਣੀ, ਜਦੋਂ ਉਸ ਨੇ ਕੁਝ ਦੂਰ ਜਾ ਕੇ ਵੇਖਿਆ ਤਾਂ ਮੁਲਜ਼ਮ ਉਸ ਦੀ ਧੀ ਨਾਲ ਬਲਾਤਕਾਰ ਕਰ ਰਿਹਾ ਸੀ। ਉਸ ਦੇ ਰੌਲਾ ਪਾਉਣ ’ਤੇ ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰ ਕੇ ਟਾਂਡਾ ਪੁਲਸ ਦੇ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : CM ਚੰਨੀ ਦੇ ਭਾਣਜੇ ’ਤੇ ਕਾਂਗਰਸ ਦੇ ਸ਼ਾਸਨ ਦੌਰਾਨ ਹੀ ਦਰਜ ਹੋਇਆ ਸੀ ਮਾਮਲਾ : ਚੁੱਘ


Manoj

Content Editor

Related News