ਪੰਜਾਬ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਨੂੰ ਅਧਿਕਾਰੀ ਪ੍ਰਭਾਵੀ ਢੰਗ ਨਾਲ ਲਾਗੂ ਕਰਨ  : ਘਨਸ਼ਾਮ ਥੋਰੀ

Thursday, Jun 18, 2020 - 02:41 PM (IST)

ਪੰਜਾਬ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਨੂੰ ਅਧਿਕਾਰੀ ਪ੍ਰਭਾਵੀ ਢੰਗ ਨਾਲ ਲਾਗੂ ਕਰਨ  : ਘਨਸ਼ਾਮ ਥੋਰੀ

ਜਲੰਧਰ(ਚੋਪੜਾ) - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ ਕਿ ਉਹ ਲੋਕ ਭਲਾਈ ਲਈ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ। ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖਤਾ ਹੈ ਕਿ ਸੂਬੇ ਦੇ ਗਰੀਬ ਅਤੇ ਪੱਛੜੇ ਵਰਗ ਦੀ ਭਲਾਈ ਸਬੰਧੀ ਯੋਜਨਾਵਾਂ ਦਾ ਲਾਭ ਇਸ ਦੇ ਯੋਗ ਲਾਭਪਾਤਰੀਆਂਂ ਤੱਕ ਪਹੁੰਚਾਇਆ ਜਾਵੇ। ਤਾਂ ਜੋ ਕੋਰੋਨਾ ਵਾਇਰਸ ਵਰਗੀ ਸੰਕਟ ਦੀ ਘੜੀ ਵਿਚ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਕਾਰਜ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਵਰਿੰਦਰ ਸਿੰਘ ਬੈਂਸ,ਜ਼ਿਲ੍ਹਾ ਭਲਾਈ ਅਧਿਕਾਰੀ ਰਾਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।


author

Harinder Kaur

Content Editor

Related News