8ਵੀਂ ਬੋਰਡ ਦੀ ਰੀ-ਅਪੀਅਰ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਾਉਣ ਦੇ ਹੁਕਮ

Monday, Jul 03, 2023 - 03:41 PM (IST)

ਹੁਸ਼ਿਆਰਪੁਰ (ਘੁੰਮਣ)-ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਜਾਰੀ ਪੱਤਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 4 ਜੁਲਾਈ ਤੋਂ 15 ਜੁਲਾਈ 2023 ਤੱਕ ਚੱਲਣ ਵਾਲੀ ਅੱਠਵੀਂ ਜਮਾਤ ਦੀ ਜੁਲਾਈ 2023 ਦੀ ਰੀ-ਅਪੀਅਰ ਪ੍ਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀ. ਆਰ. ਪੀ. ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਵੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ। ਜਿਸ ਕਾਰਨ ਅਣਸੁਖਾਵੀਂ ਘਟਨਾ ਹੋਣ ਦਾ ਖ਼ਦਸ਼ਾ ਰਹਿੰਦਾ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਵੀ ਭੰਗ ਹੁੰਦੀ ਹੈ।

ਇਹ ਵੀ ਪੜ੍ਹੋ-'ਅੰਸਾਰੀ' ਮਾਮਲੇ 'ਤੇ ਪੰਜਾਬ 'ਚ ਸਿਆਸੀ ਘਮਸਾਨ, CM ਮਾਨ ਨੇ ਰੰਧਾਵਾ ਤੇ ਕੈਪਟਨ ਨੂੰ ਭੇਜਿਆ ਨੋਟਿਸ

ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਫੌਜਦਾਰੀ ਸੰਘਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਨ੍ਹਾਂ ਜ਼ਿਲੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 20 ਜੁਲਾਈ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ-ਗਰਮੀ ਨੇ ਕਢਾਏ ਵੱਟ, ਬਣੇ ਕਰਫ਼ਿਊ ਵਰਗੇ ਹਾਲਾਤ, ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News