ਵੱਖ-ਵੱਖ ਅਦਾਲਤਾਂ ਦੇ ਫੈਸਲਿਆਂ ਦੇ ਬਾਵਜੂਦ ਅਲਾਟੀਆਂ ਨੂੰ 14 ਕਰੋੜ ਦਾ ਭੁਗਤਾਨ ਨਹੀਂ ਕਰ ਰਿਹਾ ਇੰਪਰੂਵਮੈਂਟ ਟਰੱਸਟ

10/27/2023 1:25:41 PM

ਜਲੰਧਰ (ਚੋਪੜਾ) : ਇੰਪਰੂਵਮੈਂਟ ਟਰੱਸਟ ਦੀਆਂ ਵੱਖ-ਵੱਖ ਫਲਾਪ ਸਕੀਮਾਂ ਵਿਚ ਧੋਖਾਧੜੀ ਦਾ ਸ਼ਿਕਾਰ ਹੋਏ 73 ਅਲਾਟੀ ਵੱਖ-ਵੱਖ ਅਦਾਲਤਾਂ ਵਿਚ ਕੇਸ ਜਿੱਤਣ ਤੋਂ ਬਾਅਦ ਲਗਭਗ 14 ਕਰੋੜ ਰੁਪਏ ਦੀ ਆਪਣੀ ਵਸੂਲੀ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਇਹ ਵੀ ਪੜ੍ਹੋ :  ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਉੱਥੇ ਹੀ, ਜ਼ਿਲ੍ਹਾ ਖਪਤਕਾਰ ਵਿਵਾਦ ਨਿਪਟਾਊ ਕਮਿਸ਼ਨ ਨੇ ਸੂਰਿਆ ਐਨਕਲੇਵ ਐਕਸਟੈਨਸ਼ਨ ਦੇ 6 ਤੇ ਇੰਦਰਾਪੁਰਮ ਮਾਸਟਰ ਗੁਰਬੰਤਾ ਸਿੰਘ ਐਨਕਲੇਵ ਨਾਲ ਸਬੰਧਤ ਇਕ ਕੇਸ ਵਿਚ ਇੰਪਰੂਵਮੈਂਟ ਟਰੱਸਟ ਨੂੰ ਵੱਡਾ ਝਟਕਾ ਦਿੰਦਿਆਂ ਅਲਾਟੀਆਂ ਦੀ ਪ੍ਰਿੰਸੀਪਲ ਅਮਾਊਂਟ ਤੋਂ ਇਲਾਵਾ ਉਸ ’ਤੇ ਬਣਦਾ ਵਿਆਜ, ਕਾਨੂੰਨੀ ਖਰਚ ਨੂੰ ਮੁਆਵਜ਼ੇ ਸਮੇਤ ਮੋੜਨ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ 7 ਨਵੇਂ ਕੇਸਾਂ ਦੇ ਫੈਸਲੇ ਵਿਚ ਟਰੱਸਟ ਨੂੰ 14 ਕਰੋੜ ਤੋਂ ਇਲਾਵਾ ਹੁਣ ਲਗਭਗ 3,81,00,000 ਰੁਪਏ ਵਾਧੂ ਅਦਾ ਕਰਨੇ ਪੈਣਗੇ। ਪਹਿਲਾਂ ਹੀ ਆਰਥਿਕ ਸੰਕਟ ਨਾਲ ਜੂਝ ਰਹੇ ਟਰੱਸਟ ਖ਼ਿਲਾਫ਼ ਅਦਾਲਤ ਵੱਲੋਂ ਦਿੱਤੇ ਜਾ ਰਹੇ ਨਵੇਂ ਫੈਸਲਿਆਂ ਨਾਲ ਵਧਦੀ ਦੇਣਦਾਰੀ ਪੰਜਾਬ ਸਰਕਾਰ ਲਈ ਵੀ ਜੀਅ ਦਾ ਜੰਜਾਲ ਸਾਬਿਤ ਹੋਵੇਗੀ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਨਵੀਂ ਮੁਸੀਬਤ, ਚੰਡੀਗੜ੍ਹ ਤੋਂ ਬੰਦ ਹੋਵੇਗੀ ਇਹ ਅੰਤਰਰਾਸ਼ਟਰੀ ਉਡਾਣ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anuradha

Content Editor

Related News